ਸਹੁਰਿਆਂ ਦੇ ਤੰਗ ਕਰਨ ’ਤੇ ਵਿਅਕਤੀ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ
ਸਹੁਰੇ ਪਰਿਵਾਰ ਤੋਂ ਤੰਗ
Publish Date: Thu, 14 May 2026 04:58 PM (IST)
Updated Date: Thu, 14 May 2026 05:00 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਥਾਣਾ ਸਿਟੀ ਬੁਢਲਾਡਾ ਪੁਲਿਸ ਨੇ ਇਸ ਮਾਮਲੇ ’ਚ ਮ੍ਰਿਤਕ ਵਿਅਕਤੀ ਦੀ ਪਤਨੀ, ਸਾਲਾ, ਸਹੁਰਾ, ਸੱਸ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੀੜਤ ਗੁਰਜੰਟ ਸਿੰਘ ਵਾਸੀ ਵਾਰਡ ਨੰਬਰ 9 ਬੁਢਲਾਡਾ ਦੁਆਰਾ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਜਦੋਂ ਆਪਣੇ ਲੜਕੇ ਦੇ ਬੈੱਡਰੂਮ ਵਿੱਚ ਜਾ ਕੇ ਵੇਖਿਆ ਤਾਂ ਉਸ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ। ਜਦੋਂ ਉਹ ਆਪਣੇ ਲੜਕੇ ਨੂੰ ਇਲਾਜ ਲਈ ਮਾਨਸਾ ਵਿਖੇ ਲੈ ਕੇ ਜਾ ਰਹੇ ਸੀ ਤਾਂ ਰਸਤੇ ਵਿੱਚ ਉਸ ਦੇ ਲੜਕੇ ਦੀ ਮੌਤ ਹੋ ਗਈ। ਪੀੜਤ ਨੇ ਦੋਸ਼ ਲਾਇਆ ਹੈ ਕਿ ਉਸ ਦੇ ਲੜਕੇ ਨੇ ਆਪਣੀ ਪਤਨੀ ਮਨਪ੍ਰੀਤ ਕੌਰ, ਸਾਲਾ ਜਸਨਪ੍ਰੀਤ ਸਿੰਘ, ਸਹੁਰਾ ਜਗਤਾਰ ਸਿੰਘ, ਸੱਸ ਬਲਜੀਤ ਕੌਰ ਵਾਸੀ ਪਿੰਡ ਟਾਹਲੀਆਂ, ਸਮਰਜੀਤ ਸਿੰਘ, ਲੱਖ ਸਿੰਘ, ਸਮੀਰ ਸਿੰਘ ਵਾਸੀ ਮੱਲ ਸਿੰਘ ਵਾਲਾ ਤੋਂ ਤੰਗ ਆ ਕੇ ਅਜਿਹਾ ਕਦਮ ਚੁੱਕਿਆ ਹੈ। ਜਾਂਚ ਅਧਿਕਾਰੀ ਏਐੱਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ’ਤੇ ਇਸ ਮਾਮਲੇ ਵਿੱਚ ਮਨਪ੍ਰੀਤ ਕੌਰ, ਜਸਨਪ੍ਰੀਤ ਸਿੰਘ, ਜਗਤਾਰ ਸਿੰਘ, ਬਲਜੀਤ ਕੌਰ, ਸਮਰਜੀਤ ਸਿੰਘ, ਲੱਖ ਸਿੰਘ ਅਤੇ ਸਮੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।