ਸਟਾਫ ਰਿਪੋਰਟਰ, ਮਾਨਸਾ : ਪੰਜਾਬ ਸਰਕਾਰ ਦੀ ਨਸ਼ਿਆਂ ਪ੍ਰਤੀ ਚਲਾਈ ਵਿਸ਼ੇਸ਼ ਮੁਹਿੰਮ 'ਤੇ ਕਰਵਾਈ ਕਰਦਿਆਂ ਮਾਨਸਾ ਪੁਲਿਸ ਨੇ ਵੀਰਵਾਰ ਨੂੰ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਨੇ 8 ਕਿੱਲੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਸਮਸ਼ੇਰ ਸਿੰਘ ਉਰਫ਼ ਕਾਲਾ ਵਾਸੀ ਮੰਡੇਰ ਨੂੰ ਗਸ਼ਤ ਦੌਰਾਨ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਥਾਣਾ ਬੋਹਾ ਦੀ ਪੁਲਿਸ ਨੇ 400 ਨਸ਼ੀਲੀਆਂ ਗੋਲੀਆਂ ਅਤੇ ਮੋਟਰਸਾਈਕਲ ਡਿਸਕਵਰ ਨੰ:ਪੀਬੀ.73-0529 ਸਮੇਤ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਮਲਕੋਂ ਨੂੰ ਵੀ ਗਸ਼ਤ ਦੌਰਾਨ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ।

ਇਸ ਤੋਂ ਇਲਾਵਾ ਥਾਣਾ ਭੀਖੀ ਦੀ ਪੁਲਿਸ ਨੇ 100 ਲੀਟਰ ਲਾਹਣ ਸਮੇਤ ਜਰਨੈਲ ਸਿੰਘ ਉਰਫ ਜੈਲਾ ਵਾਸੀ ਬੋੜਾਵਾਲ, ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਨੇ 15 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਸਮੇਤ ਸ਼ਨੀ ਵਾਸੀ ਬੁਢਲਾਡਾ, 7 ਬੋਤਲਾਂ ਸ਼ਰਾਬ ਨਾਜਾਇਜ਼ ਸਮੇਤ ਜੋਗਿੰਦਰ ਸਿੰਘ ਵਾਸੀ ਫੁੱਲੂਵਾਲਾ ਡੋਗਰਾ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ 50 ਨਸ਼ੀਲੀਆਂ ਗੋਲ਼ੀਆਂ ਸਮੇਤ ਮਨਪ੍ਰਰੀਤ ਸਿੰਘ ਉਰਫ਼ ਮਨੀ ਵਾਸੀ ਬੱਪੀਆਣਾ ਤੇ 20 ਲੀਟਰ ਲਾਹਣ ਸਮੇਤ ਅਵਤਾਰ ਸਿੰਘ ਵਾਸੀ ਮੂਸਾ ਦੀ ਗਿ੍ਫ਼ਤਾਰੀ ਹਾਲੇ ਬਾਕੀ ਹੈ।