- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਟਰਸਾਈਕਲ ਸਵਾਰ ਤਿੰਨੇ ਨੌਜਵਾਨ ਨਥੇਹਾ ਤੋਂ ਜੌੜਕੀਆਂ ਵੱਲ ਆ ਰਹੇ ਸਨ। ਇਸ ਦੌਰਾਨ ਰਾਤ ਕਰੀਬ 7:20 ਵਜੇ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ - ਟਰਾਲੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨਾਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਭਜਨ ਸਿੰਘ ਪੁੱਤਰ ਭੋਲਾ ਸਿੰਘ (26), ਅੰਮ੍ਰਿਤਪਾਲ ਸਿੰਘ ਪੁੱਤਰ ਜਗਤਾਰ ਸਿੰਘ (23) ਅਤੇ ਬਲਵਿੰਦਰ ਸਿੰਘ ਪੁੱਤਰ ਭਾਨਾ ਸਿੰਘ (25) ਵਾਸੀ ਜੌੜਕੀਆਂ ਵਜੋਂ ਹੋਈ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਪਰਾਲੀ ਦੀਆਂ ਗੱਠਾਂ ਵਾਲੀ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜੌੜਕੀਆਂ ਇਲਾਕੇ 'ਚ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨੇ ਨੌਜਵਾਨ ਨਥੇਹਾ ਤੋਂ ਜੌੜਕੀਆਂ ਵੱਲ ਆ ਰਹੇ ਸਨ। ਇਸ ਦੌਰਾਨ ਰਾਤ ਕਰੀਬ 7:20 ਵਜੇ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ - ਟਰਾਲੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨਾਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਭਜਨ ਸਿੰਘ ਪੁੱਤਰ ਭੋਲਾ ਸਿੰਘ (26), ਅੰਮ੍ਰਿਤਪਾਲ ਸਿੰਘ ਪੁੱਤਰ ਜਗਤਾਰ ਸਿੰਘ (23) ਅਤੇ ਬਲਵਿੰਦਰ ਸਿੰਘ ਪੁੱਤਰ ਭਾਨਾ ਸਿੰਘ (25) ਵਾਸੀ ਜੌੜਕੀਆਂ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਤਿੰਨੇ ਨੌਜਵਾਨ ਮਜ਼ਦੂਰੀ ਕਰਦੇ ਸਨ। ਪੁਲਿਸ ਨੇ ਭੋਲਾ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਟ੍ਰੈਕਟਰ ਚਾਲਕ ਜਸਵੰਤ ਸਿੰਘ ਪੁੱਤਰ ਸੁਖਦੇਵ ਸਿੰਘ, ਵਾਸੀ ਜਟਾਣਾ ਖੁਰਦ, ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਹਾਦਸੇ ਵਿੱਚ ਸ਼ਾਮਲ ਟਰੈਕਟਰ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ।