ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਨੂੰ ਲੈ ਕੇ ਬਠਿੰਡਾ ਮਾਨਸਾ ਰੋਡ ਜਾਮ ਕਰ ਕਿਸਾਨਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਨੂੰ
Publish Date: Sun, 26 Jul 2026 04:44 PM (IST)
Updated Date: Sun, 26 Jul 2026 04:47 PM (IST)
ਕੋਈ ਝੋਨਾ ਵਾਹ ਰਿਹਾ, ਕੋਈ ਵਾਹ ਕੇ ਦੁਆਰਾ ਝੋਨਾ ਲਗਾ ਰਹੇ ਕਿਸਾਨ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਨੂੰ ਕੋਟਲੀ ਕਲਾਂ ਗਰਿੱਡ ਤੋਂ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਪੂਰੀ ਨਾ ਦਿੱਤੇ ਜਾਣ ਕਾਰਨ ਕਿਸਾਨ ਭੜਕ ਗਏ। ਇਸ ਦੌਰਾਨ ਉਨ੍ਹਾਂ ਬਠਿੰਡਾ ਮਾਨਸਾ ਰੋਡ ‘ਤੇ ਰੋਸ ਜਤਾਉਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਆਵਾਜਾਈ ਵਿਚ ਵਿਘਨ ਪਿਆ। ਜ਼ਿਕਰਯੋਗ ਹੈ ਕਿ ਜਦ ਕਿਸਾਨਾਂ ਵੱਲੋਂ ਬਿਜਲੀ ਸਪਲਾਈ ਬੰਦ ਹੋਣ ਬਾਰੇ ਪੁੱਛਿਆ ਗਿਆ ਤਾਂ ਮਹਿਕਮੇ ਵੱਲੋਂ ਕੋਈ ਜਵਾਬ ਨਾ ਦਿੱਤਾ ਗਿਆ ਅਤੇ ਕਿਸਾਨਾਂ ਨੇ ਗੁੱਸੇ ’ਚ ਆ ਕੇ ਬਠਿੰਡਾ ਮਾਨਸਾ ਰੋਡ ਜਾਮ ਕਰ ਦਿੱਤਾ ਤੇ ਇਸ ਕਾਰਨ ਸੜਕ ਤੇ ਆਵਾਜਾਈ ਪ੍ਰਭਾਵਿਤ ਹੋਈ। ਲੰਬੀਆਂ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਇਸ ਧਰਨੇ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਹਰਦੇਵ ਸਿੰਘ ਬੁਰਜ ਰਾਠੀ ਕਰ ਰਹੇ ਸਨ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕੋਟਲੀ ਕਲਾਂ ਗਰਿੱਡ ਦੇ ਅਧਿਕਾਰੀਆਂ ਨੂੰ ਵਾਰ ਵਾਰ ਕਹਿਣ ਤੇ ਵੀ ਉਨ੍ਹਾਂ ਦੇ ਕੰਨ ਤੇ ਜੂੰ ਤੱਕ ਨਹੀਂ ਸਰਕ ਰਹੀ। ਕੋਟਲੀ ਪਿੰਡ ਦੇ ਕਿਸਾਨ ਗੁਰਬਿੰਦਰ ਸਿੰਘ ਨੇ ਦੱਸਿਆ ਕੇ ਝੋਨੇ ‘ਚ ਪਾਣੀ ਪੂਰਾ ਨਾ ਹੋਣ ਕਰਕੇ 5 ਏਕੜ ਝੋਨਾ ਵਾਹ ਕੇ ਦੁਆਰਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ। ਇਸੇ ਤਰ੍ਹਾਂ ਬਘੇਲ ਸਿੰਘ ਨੇ ਮਾੜੀ ਬਿਜਲੀ ਸਪਲਾਈ ਦੇ ਕਾਰਨ 4 ਏਕੜ ਝੋਨਾ ਵਾਹ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਬਿਜਲੀ ਸਪਲਾਈ ‘ਚ ਸੁਧਾਰ ਨਾ ਕੀਤਾ ਗਿਆ ਤਾਂ ਅਗਲੇ ਤਿੱਖੇ ਸੰਘਰਸ਼ ਦਾ ਇਲਾਜ ਕੀਤਾ ਜਾਵੇਗਾ। ਜਦ ਇਹ ਧਰਨਾ ਲਗਾਇਆ ਗਿਆ ਤਾਂ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਧਰਨੇ ਲਗਾਉਣ ਦਾ ਸ਼ੌਂਕ ਨਹੀਂ, ਪਰ ਉਨ੍ਹਾਂ ਨੂੰ ਮਜਬੂਰਨ ਅਜਿਹਾ ਕਰਨਾ ਪੈ ਰਿਹਾ ਹੈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੀ ਵੱਡੀ ਗਿਣਤੀ ਹਾਜ਼ਰ ਸੀ ਤੇ ਮੌਕੇ ‘ਤੇ ਪਾਵਰਕੌਮ ਦੇ ਅਧਿਕਾਰੀਆਂ ਵੱਲੋਂ ਧਰਨੇ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ। ਬਿਜਲੀ ਸਪਲਾਈ ਤੁਰੰਤ ਚਾਲੂ ਕਰਕੇ ਕਿਸਾਨਾਂ ਨੂੰ ਧਰਨਾ ਖਤਮ ਕਰਨ ਲਈ ਕਿਹਾ ਗਿਆ ਤੇ ਕਿਸਾਨਾਂ ਵੱਲੋਂ ਧਰਨਾ ਚੁੱਕਿਆ ਗਿਆ।