ਲਾਹਣ ਸਮੇਤ ਦੋ ਮੁਲਜ਼ਮ ਕਾਬੂ
ਲਾਹਣ ਸਮੇਤ ਦੋ ਜਣਿਆਂ
Publish Date: Thu, 12 Mar 2026 07:01 PM (IST)
Updated Date: Thu, 12 Mar 2026 07:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਲਾਹਣ ਸਮੇਤ ਦੋ ਮੁਲਜ਼ਮਾਂ ਨੂੰ ਵੱਖ-ਵੱਖ ਜਗ੍ਹਾ ਤੋਂ ਪੁਲਿਸ ਨੇ ਕਾਬੂ ਕਰ ਕੇ ਦੋ ਵੱਖ-ਵੱਖ ਥਾਣਿਆਂ ’ਚ ਮਾਮਲਾ ਦਰਜ ਕੀਤਾ ਹੈ। ਥਾਣਾ ਝੁਨੀਰ ਦੇ ਜਾਂਚ ਅਧਿਕਾਰੀ ਹੌਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਕਾਲਾ ਸਿੰਘ ਵਾਸੀ ਝੰਡੂਕੇ ਨੂੰ 100 ਲੀਡਰ ਲਾਹਣ ਅਤੇ 20 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਜੋਗਾ ਦੇ ਜਾਂਚ ਅਧਿਕਾਰੀ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਰਾਮ ਸਿੰਘ ਵਾਸੀ ਵਾਰਡ ਨੰਬਰ. 1 ਵਾਸੀ ਜੋਗਾ ਨੂੰ 100 ਲੀਟਰ ਲਾਹਣ ਸਮੇਤ ਕਾਬੂ ਕੀਤਾ ਗਿਆ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਬੋਹਾ ਦੇ ਜਾਂਚ ਅਧਿਕਾਰੀ ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ, ਡੈਨੀਅਲ ਵਾਸੀ ਸੈਦੇਵਾਲਾ ਨੂੰ 20 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।