ਪੱਤਰ ਪ੍ਰਰੇਰਕ, ਮਾਨਸਾ : ਸ਼ਹੀਦ ਨਛੱਤਰ ਸਿੰਘ ਯੁਵਕ ਭਲਾਈ ਕਲੱਬ ਗੇਹਲੇ ਵੱਲੋਂ ਆਂਗਣਵਾੜੀ ਸੈਂਟਰ ਦੀ ਮੁਰੰਮਤ, ਰੰਗ ਰੋਗਨ, ਪੀਣ ਵਾਲੇ ਪਾਣੀ ਦਾ ਇੰਤਜ਼ਾਮ ਕਰਨ ਤੇ ਬਾਥਰੂਮ ਆਦਿ ਦਾ ਕੰਮ ਕਰਵਾਕੇ ਇਸ ਨੂੰ ਨਵੀਂ ਦਿੱਖ ਦਿੱਤੀ ਹੈ। ਕਲੱਬ ਦੇ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਗੇਹਲੇ ਵਿਖੇ ਚੱਲ ਰਹੇ ਆਂਗਣਵਾੜੀ ਸੈਂਟਰ ਦੀ ਇਮਾਰਤ ਦੀ ਹਾਲਤ ਕਾਫ਼ੀ ਖ਼ਰਾਬ ਹੋ ਚੁੱਕੀ ਸੀ। ਇਸ ਸੈਂਟਰ ਵਿਚ ਮੁਰੰਮਤ ਤੇ ਰੰਗ ਰੋਗਨ ਦੀ ਅਤਿਅੰਤ ਲੋੜ ਸੀ। ਉਨ੍ਹਾਂ ਦੱਸਿਆ ਕਿ ਕਲੱਬ ਵੱਲੋਂ ਇਸ ਸੈਂਟਰ ਦੀ ਯੋਗ ਮੁਰੰਮਤ ਕਰਵਾ ਕੇ ਰੰਗ ਰੋਗਨ ਕਰਵਾਇਆ ਗਿਆ ਹੈ। ਪੀਣ ਵਾਲੇ ਪਾਣੀ ਦਾ ਢੁੱਕਵਾਂ ਇੰਤਜ਼ਾਮ ਕਰਨ ਦੇ ਨਾਲ-ਨਾਲ ਅਧੂਰੇ ਪਏ ਬਾਥਰੂਮ ਦਾ ਕੰਮ ਕਰਵਾ ਕੇ ਇਨ੍ਹਾਂ ਨੂੰ ਵਰਤੋਂ ਯੋਗ ਬਣਾਇਆ ਗਿਆ ਹੈ। ਉਨ੍ਹਾਂ ਦੇ ਇਸ ਉÎੱਦਮ ਦੀ ਪਿੰਡ ਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੈਂਟਰ ਵਿਚ 50 ਸਜਾਵਟੀ ਬੂਟੇ ਲਾ ਕੇ ਜਿੱਥੇ ਇਸ ਦੀ ਦਿੱਖ ਵਧੀਆ ਬਣਾਈ ਗਈ ਹੈ, ਉਥੇ ਵਾਤਾਵਰਨ ਦੀ ਸ਼ੁੱਧਤਾ ਵਿਚ ਵੀ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਲੱਬ ਇਸੇ ਤਰ੍ਹਾਂ ਲੋਕ ਭਲਾਈ ਦੇ ਕੰਮ ਕਰਦਾ ਰਹਿੰਦਾ ਹੈ ਤੇ ਭਵਿੱਖ ਵਿਚ ਵੀ ਕਲੱਬ ਦੇ ਸਮੂਹ ਅਹੁਦੇਦਾਰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅਜਿਹੇ ਕਾਰਜ ਕਰਦੇ ਰਹਿਣਗੇ।

ਇਸ ਮੌਕੇ ਪਰਮਿੰਦਰ ਕੌਰ ਆਂਗਣਵਾੜੀ ਵਰਕਰ ਤੇ ਨਸੀਬ ਕੌਰ ਹੈਲਪਰ ਨੇ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਸਮੇਂ ਗੁਰਪ੍ਰਰੀਤ ਸਿੰਘ, ਬਲਜਿੰਦਰ ਸਿੰਘ, ਰੁਪਿੰਦਰ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ, ਸੰਸਾਰ ਸਿੰਘ, ਮੱਖਣ ਸਿੰਘ, ਰਮਨਦੀਪ ਸਿੰਘ, ਤਲਵਿੰਦਰ ਸਿੰਘ, ਅਰਸ਼ਦੀਪ ਸਿੰਘ, ਹਰਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।