ਹਰਕ੍ਰਿਸ਼ਨ ਸ਼ਰਮਾ, ਮਾਨਸਾ : ਪੰਜਾਬ ਦੇ ਲੱਖਾਂ ਐੱਨਪੀਐੱਸ ਮੁਲਾਜ਼ਮਾਂ ਨਾਲ਼ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ, ਹੁਣ ਲਾਰੇਬਾਜ਼ੀ ਕਰਕੇ ਸਮਾਂ ਲੰਘਾ ਰਹੀ ਹੈ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਬਾਲ ਭਵਨ ਮਾਨਸਾ ਅੱਗੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ ਅਤੇ ਸਟੇਟ ਮੈਂਬਰ ਕਰਮਜੀਤ ਸਿੰਘ ਅਤੇ ਗੁਰਪ੍ਰਰੀਤ ਸਿੰਘ ਦਲੇਲਵਾਲਾ ਨੇ ਕਹੇ। ਉਨਾਂ੍ਹ ਅੱਗੇ ਕਿਹਾ ਕਿ ਸੂਬਾ ਕਮੇਟੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਨੇ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕ ਕੇ ਜ਼ਿਲ੍ਹਾ ਪੱਧਰ ਉਪਰ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਣ ਦਾ ਜਥੇਬੰਦਕ ਐਕਸ਼ਨ ਐਲਾਨ ਕੀਤਾ ਸੀ ਉਸੇ ਜਥੇਬੰਦਕ ਐਕਸ਼ਨ ਨੂੰ ਲਾਗੂ ਕਰਦਿਆਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਉੱਪਰ ਜ਼ਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ। ਉਨ੍ਹਾਂ ਕਿਹਾ ਕਿ ਛੇ ਮਹੀਨੇ ਤੋਂ ਵੱਧ ਦਾ ਸਮਾਂ ਬੀਤਣ ਤੋਂ ਬਾਅਦ ਵੀ ,ਅਜੇ ਤੱਕ ਮੁਲਾਜਮਾਂ ਦੇ ਪੱਲੇ ਲਾਰਿਆਂ ਤੋਂ ਬਗੈਰ ਕੁੱਝ ਨਹੀਂ ਪਿਆ। ਇਸ ਮੌਕੇ ਭਰਾਤਰੀ ਜਥੇਬੰਦੀ ਆਗੂਆਂ ਜੱਗਾ ਸਿੰਘ ਅਲੀਸ਼ੇਰ, ਦਰਸ਼ਨ ਸਿੰਘ ਨੰਗਲ, ਪਰਮਿੰਦਰ ਸਿੰਘ ਡੀ.ਟੀ.ਐਫ. ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਲੱਲੂਆਣਾ, ਸੁਖਦੀਪ ਸਿੰਘ, ਜਗਜੀਵਨ ਸਿੰਘ ਅਤੇ ਸਾਥੀ ਬਲਵਿੰਦਰ ਸ਼ਰਮਾਂ ਨੇ ਵੱਡੀ ਗਿਣਤੀ ਵਿੱਚ ਆਏ ਜੁਝਾਰੂ ਸਾਥੀਆਂ ਨੂੰ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸਰਕਾਰ ਦੇ ਲਾਰਿਆਂ ਦੀ ਪੰਡ ਵੀ ਫੂਕੀ ਗਈ।