- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਦਾਲਤ ਵਿੱਚ ਅੱਜ ਵੀ ਆਪਣੇ ਕੁਝ ਅਤਿ- ਜ਼ਰੂਰੀ ਅਤੇ ਅਟੱਲ ਸਰਕਾਰੀ ਰੁਝੇਵਿਆਂ ਦੇ ਕਾਰਨ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਵੱਲੋਂ ਅਦਾਲਤ ਵਿੱਚ ਨਿੱਜੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਪੇਸ਼ ਕੀਤੀ ਗਈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਦਾਲਤ ਵਿੱਚ ਅੱਜ ਵੀ ਆਪਣੇ ਕੁਝ ਅਤਿ- ਜ਼ਰੂਰੀ ਅਤੇ ਅਟੱਲ ਸਰਕਾਰੀ ਰੁਝੇਵਿਆਂ ਦੇ ਕਾਰਨ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਵੱਲੋਂ ਅਦਾਲਤ ਵਿੱਚ ਨਿੱਜੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਪੇਸ਼ ਕੀਤੀ ਗਈ।
ਮਾਨਯੋਗ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ’ਤੇ ਵਿਚਾਰ ਕਰਦਿਆਂ ਅੱਜ ਦੀ ਨਿੱਜੀ ਹਾਜ਼ਰੀ ਤੋਂ ਛੋਟ ਮਨਜ਼ੂਰ ਕਰ ਲਈ, ਪਰ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਅਗਲੀ ਤਾਰੀਖ 8 ਸਤੰਬਰ ਨੂੰ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਲਾਜ਼ਮੀ ਹੋਵੇਗੀ।ਸ਼ਿਕਾਇਤਕਰਤਾ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਐਡਵੋਕੇਟ ਗੁਰਦੀਪ ਸਿੰਘ ਮਾਨਸ਼ਾਹੀਆ ਅਦਾਲਤ ਵਿੱਚ ਪੇਸ਼ ਹੋਏ, ਜਦਕਿ ਭਗਵੰਤ ਸਿੰਘ ਮਾਨ ਵੱਲੋਂ ਐਡਵੋਕੇਟ ਹਰਪ੍ਰੀਤ ਸਿੰਘ ਰਾਮਦਿਤੇਵਾਲਾ ਪੇਸ਼ ਹੋਏ। ਅਦਾਲਤ ਵੱਲੋਂ ਅੱਜ ਦੇ ਹੁਕਮ ਵਿੱਚ ਅਗਲੀ ਸੁਣਵਾਈ ਲਈ 8 ਸਤੰਬਰ ਦੀ ਤਾਰੀਖ ਨਿਰਧਾਰਤ ਕੀਤੀ ਗਈ ਹੈ ਅਤੇ ਉਸ ਦਿਨ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਸਬੰਧੀ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ। ਅਗਲੀ ਸੁਣਵਾਈ 8 ਸਤੰਬਰ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਸੀ, ਜਦੋਂ ਨਾਜ਼ਰ ਸਿੰਘ ਮਾਨਸ਼ਾਹੀਆ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਸਰਕਾਰ ਵਿੱਚ ਸ਼ਾਮਲ ਹੋ ਗਏ ਸਨ। ਉਸ ਸਮੇਂ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਸਨ। ਉਨ੍ਹਾਂ ਪ੍ਰੈੱਸ ਕਾਨਫ਼ਰੰਸ ਦੌਰਾਨ ਇਲਜ਼ਾਮ ਲਾਇਆ ਸੀ ਕਿ ਮਾਨਸ਼ਾਹੀਆ ਨੇ ਪਾਰਟੀ ਬਦਲਣ ਲਈ 10 ਕਰੋੜ ਰੁਪਏ ਲਏ ਹਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਮੈਨੀ ਦਾ ਸੌਦਾ ਕੀਤਾ ਹੈ। ਇਨ੍ਹਾਂ ਦੂਸ਼ਣਬਾਜ਼ੀਆਂ ਵਿਰੁੱਧ ਮਾਨਸ਼ਾਹੀਆ ਨੇ ਮਾਨਸਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।