- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਜ਼ਿਲ੍ਹੇ ਦੇ ਭੀਖੀ ਕਸਬੇ ਵਿੱਚ ਨਸ਼ਾ ਕਰਨ ਅਤੇ ਵੇਚਣ ਤੋਂ ਰੋਕਣ ‘ਤੇ ਆਪ ਦੀ ਮਹਿਲਾ ਕੌਂਸਲਰ ਦੇ ਪਤੀ ਦੀ ਉਕਤ ਵਿਅਕਤੀਆਂ ਵੱਲੋਂ ਕੁੱਟਮਾਰ ਕਰ ਦਿੱਤੀ ਗਈ। ਵੇਰਵੇ ਅਨੁਸਾਰ ਭੀਖੀ ਕਸਬੇ ’ਚ ਸਥਾਨਕ ਵਾਰਡ ਨੰ. 7 ਦੇ ਆਮ ਆਦਮੀ ਪਾਰਟੀ ਦੀ ਮਹਿਲਾ ਕੌਂਸਲਰ ਦੇ ਪਤੀ ਦੀ ਕਥਿਤ ਨੌਜਵਾਨਾਂ ਨੂੰ ਨਸ਼ਾ ਕਰਨ ਅਤੇ ਵੇਚਣ ਤੋਂ ਰੋਕਣ ਦੀ ਰੰਜਿਸ਼ ਨੂੰ ਲੈ ਉਸਦਾ ਕੁਟਾਪਾ ਚਾੜ੍ਹ ਦਿੱਤਾ ਗਿਆ।

ਜੀਵਨ ਸਿੰਗਲਾ, ਪੰਜਾਬੀ ਜਾਗਰਣ, ਭੀਖੀ : ਮਾਨਸਾ ਜ਼ਿਲ੍ਹੇ ਦੇ ਭੀਖੀ ਕਸਬੇ ਵਿੱਚ ਨਸ਼ਾ ਕਰਨ ਅਤੇ ਵੇਚਣ ਤੋਂ ਰੋਕਣ ‘ਤੇ ਆਪ ਦੀ ਮਹਿਲਾ ਕੌਂਸਲਰ ਦੇ ਪਤੀ ਦੀ ਉਕਤ ਵਿਅਕਤੀਆਂ ਵੱਲੋਂ ਕੁੱਟਮਾਰ ਕਰ ਦਿੱਤੀ ਗਈ। ਵੇਰਵੇ ਅਨੁਸਾਰ ਭੀਖੀ ਕਸਬੇ ’ਚ ਸਥਾਨਕ ਵਾਰਡ ਨੰ. 7 ਦੇ ਆਮ ਆਦਮੀ ਪਾਰਟੀ ਦੀ ਮਹਿਲਾ ਕੌਂਸਲਰ ਦੇ ਪਤੀ ਦੀ ਕਥਿਤ ਨੌਜਵਾਨਾਂ ਨੂੰ ਨਸ਼ਾ ਕਰਨ ਅਤੇ ਵੇਚਣ ਤੋਂ ਰੋਕਣ ਦੀ ਰੰਜਿਸ਼ ਨੂੰ ਲੈ ਉਸਦਾ ਕੁਟਾਪਾ ਚਾੜ੍ਹ ਦਿੱਤਾ ਗਿਆ।
ਮਹਿਲਾ ਕੌਂਸਲਰ ਦੇ ਪਤੀ ਨੂੰ ਭੀਖੀ ਹਸਪਤਾਲ ਵਿਖੇ ਦਾਖ਼ਲ ਕਰਵਾਉਣ ਬਾਅਦ ਮਾਨਸਾ ਸਿਵਲ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ। ਥਾਣਾ ਭੀਖੀ ਦੀ ਪੁਲੀਸ ਨੇ ਪੀੜ੍ਹਤ ਦੇ ਬਿਆਨ ਲੈ ਕੇ ਇਸ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਭੀਖੀ ਦੇ ਵਾਰਡ ਨੰਬਰ. 7 ’ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਕੌਸਲਰ ਚਰਨਜੀਤ ਕੌਰ ਦੇ ਪਤੀ ਕੁਲਵੰਤ ਸਿੰਘ ਨੇ ਦੱਸਿਆ ਕਿ ਵਾਰਡ ਦੇ ਇੱਕ ਪਾਰਕ ਵਿੱਚ ਕੁੱਝ ਵਿਅਕਤੀ ਨਸ਼ਾ ਕਰਦੇ ਅਤੇ ਨਸ਼ਾ ਵੇਚਦੇ ਸਨ, ਜਿੰਨ੍ਹਾਂ ਨੂੰ ਉਹ ਅਕਸਰ ਹੀ ਰੋਕਦਾ ਅਤੇ ਟੋਕਦਾ ਸੀ। ਉਨ੍ਹਾਂ ਦੱਸਿਆ ਕਿ ਉਸ ਵੱਲੋਂ ਕੁੱਝ ਦਿਨ ਪਹਿਲਾਂ ਇਨ੍ਹਾਂ ਨੌਜਵਾਨਾਂ ਬਾਰੇ ਪੁਲਿਸ ਨੂੰ ਇਤਲਾਹ ਦੇ ਕੇ ਥਾਣੇ ਚੁਕਵਾ ਦਿੱਤਾ ਗਿਆ ਸੀ ਅਤੇ ਇਹੀ ਰੰਜਿਸ਼ ਰੱਖਦਿਆਂ ਨੌਜਵਾਨਾਂ ਨੇ ਅੱਜ ਉਸ’ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸਦੀ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ।
ਕੌਸਲਰ ਚਰਨਜੀਤ ਕੌਰ ਨੇ ਕਿਹਾ ਕਿ ਇਥੇ ਨਸ਼ਾ ਖੁੱਲ੍ਹੇਆਮ ਵਿਕਦਾ ਹੈ, ਉਸਦਾ ਪਤੀ ਨਸ਼ਾ ਵੇਚਣ ਅਤੇ ਕਰਨ ਵਾਲਿਆਂ ਨੂੰ ਰੋਕਦਾ ਟੋਕਦਾ ਸੀ। ਇਸ ਕਰਕੇ ਉਨ੍ਹਾਂ ਦੇ ਸੱਟਾਂ ਮਾਰੀਆਂ ਗਈਆਂ ਹਨ। ਮਹਿਲਾ ਕੌਸਲਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਰਾਜ ਵਿੱਚ ਹੀ ਉਨ੍ਹਾਂ ‘ਤੇ ਹਮਲਾ ਹੋਣਾ ਨਿੰਦਣਯੋਗ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਸਦੀ ਸੂਚਨਾ ਦੇ ਦਿੱਤੀ। ਉਧਰ ਥਾਣਾ ਭੀਖੀ ਦੇ ਮੁਖੀ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪੀੜਿਤ ਦੇ ਬਿਆਨ ਦਰਜ ਕਰ ਲਏ ਹਨ ਅਤੇ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।