- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦਾ 14 ਦਿਨਾਂ ਤੱਕ ਵੀ ਪਰਿਵਾਰ ਅਤੇ ਇਨਸਾਫ਼ ਕਮੇਟੀ ਦੀ ਪੋਸਟਮਾਰਟਮ ਅਤੇ ਸਸਕਾਰ ਨੂੰ ਲੈ ਕੇ ਪ੍ਰਸ਼ਾਸਨ ਨਾਲ ਸਹਿਮਤੀ ਨਹੀਂ ਬਣੀ। ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਜਿੱਥੇ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਪਈ ਹੈ, ਉਥੇ ਹੀ ਉਸ ਦੀ ਰਾਖੀ ਲਈ ਨੌਜਵਾਨ ਮੋਰਚਰੀ ਦੇ ਬਾਹਰ ਸੰਘਰਸ਼ ’ਤੇ ਡੱਟੇ ਹੋਏ ਹਨ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਰਵਿੰਦਰ ਸਿੰਘ ਝੋਟਾ ਦਾ 14 ਦਿਨਾਂ ਤੱਕ ਵੀ ਪਰਿਵਾਰ ਅਤੇ ਇਨਸਾਫ਼ ਕਮੇਟੀ ਦੀ ਪੋਸਟਮਾਰਟਮ ਅਤੇ ਸਸਕਾਰ ਨੂੰ ਲੈ ਕੇ ਪ੍ਰਸ਼ਾਸਨ ਨਾਲ ਸਹਿਮਤੀ ਨਹੀਂ ਬਣੀ। ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਜਿੱਥੇ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਪਈ ਹੈ, ਉਥੇ ਹੀ ਉਸ ਦੀ ਰਾਖੀ ਲਈ ਨੌਜਵਾਨ ਮੋਰਚਰੀ ਦੇ ਬਾਹਰ ਸੰਘਰਸ਼ ’ਤੇ ਡੱਟੇ ਹੋਏ ਹਨ।
ਉਧਰ ਦੂਜੇ ਪਾਸੇ ਬਰਨਾਲਾ-ਸਿਰਸਾ ਨੈਸ਼ਨਲ ਹਾਈਵੇ ’ਤੇ ਮਾਨਸਾ ਤਿੰਨਕੋਣੀ ਅਤੇ ਡੀਸੀ ਰਿਹਾਇਸ਼ ਨਜ਼ਦੀਕ ਲਗਾਤਾਰ ਧਰਨਾ ਜਾਰੀ ਹੈ ਅਤੇ ਦੂਰ ਦੁਰਾਡੇ ਦੇ ਲੋਕਾਂ ਦਾ ਆਉਣਾ ਉਸੇ ਤਰ੍ਹਾਂ ਬਰਕਰਾਰ ਹੈ। ਭਾਵੇਂਕਿ ਪਰਿਵਾਰ ਅਤੇ ਇਨਸਾਫ਼ ਕਮੇਟੀ ਦੀਆਂ ਤਿੰਨ ਦੇ ਕਰੀਬ ਪ੍ਰਸ਼ਾਸਨ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।
ਹੀ ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ ਨੂੰ ਗੋਲੀਆਂ ਮਾਰ ਕੇ ਅਸ਼ਵਨੀ ਕੁਮਾਰ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਉਸ ਦੇ ਬਾਅਦ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਅਤੇ ਸਸਕਾਰ ਉਦੋਂ ਤੱਕ ਨਾ ਕਰਨ ਦਾ ਐਲਾਨ ਕੀਤਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ।
ਭਾਵੇਂਕਿ ਪ੍ਰਸ਼ਾਸਨ ਵੱਲੋਂ ਪਰਿਵਾਰ ਅਤੇ ਇਨਸਾਫ਼ ਕਮੇਟੀ ਨਾਲ ਤੀਜੀ ਕੀਤੀ ਮੀਟਿੰਗ ’ਚ 12 ਦੇ ਕਰੀਬ ਮੰਗਾਂ ਮੰਨਣ ਦਾ ਪਿਛਲੇ ਦਿਨੀਂ ਦਾਅਵਾ ਕੀਤਾ ਗਿਆ ਸੀ, ਪਰ ਇਨਸਾਫ਼ ਕਮੇਟੀ ਨੇ ਇਨ੍ਹਾਂ ਮੰਗਾਂ ’ਤੇ ਸੰਤੁਸ਼ਟ ਨਾ ਹੁੰਦਿਆਂ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ।
ਅਜੇ ਤੱਕ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਸੀਬੀਆਈ ਕੋਲੋਂ ਜਾਂਚ ਕਰਵਾਉਣ ਦੀ ਮੰਗ ਪੂਰੀ ਹੋਈ ਹੈ ਅਤੇ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ ਜਦੋਂ ਤੱਕ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਧਰਨਾ ਇਸੇ ਤਰ੍ਹਾਂ ਜਾਰੀ ਰੱਖਣ ਦਾ ਐਲਾਨ ਕੀਤਾ ਹੋਇਆ ਹੈ।