- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਫ਼ਲ ਬਣਾਉਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਧੱਕੇ ਨਾਲ ਬੰਦ ਨਹੀਂ ਕਰਵਾਇਆ, ਸਗੋਂ ਆਮ ਦੁਕਾਨਦਾਰਾਂ ਤੇ ਵਪਾਰੀ ਵਰਗ ਨੇ ਸਹਿਯੋਗ ਕਰਦਿਆਂ ਖੁਦ ਆਪਣੇ ਕਾਰੋਬਾਰੀ ਅਦਾਰੇ ਬੰਦ ਰੱਖੇ ਹਨ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਫ਼ਲ ਬਣਾਉਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਧੱਕੇ ਨਾਲ ਬੰਦ ਨਹੀਂ ਕਰਵਾਇਆ, ਸਗੋਂ ਆਮ ਦੁਕਾਨਦਾਰਾਂ ਤੇ ਵਪਾਰੀ ਵਰਗ ਨੇ ਸਹਿਯੋਗ ਕਰਦਿਆਂ ਖੁਦ ਆਪਣੇ ਕਾਰੋਬਾਰੀ ਅਦਾਰੇ ਬੰਦ ਰੱਖੇ ਹਨ। ਉਨ੍ਹਾਂ ਇਸ ਦੌਰਾਨ ਇੱਕ ਖੋਖੇ ਵਾਲੇ ਦਾ ਤੰਬਾਕੂ ਸਾੜਨ ਵਾਲਿਆਂ ਦੀ ਵੀ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਉਹ ਨਸ਼ੇ ਦੇ ਖ਼ਿਲਾਫ਼ ਹਨ, ਪਰ ਦਿਹਾੜੀਦਾਰਾਂ ਦਾ ਨੁਕਸਾਨ ਹੋਵੇ, ਉਹ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੋ ਪਰਵਿੰਦ ਝੋਟੇ ਨੂੰ ਪਿਆਰ ਕਰਦੇ ਹਨ ਉਹ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਗ਼ਰੀਬ ਬੰਦੇ ਲਈ ਅਸੀਂ ਲੜਦੇ ਹਾਂ ਅਤੇ ਉਸ ਲਈ ਪਰਵਿੰਦਰ ਨੇ ਆਪਣੀ ਜਾਨ ਦਿੱਤੀ ਹੈ ਕਿ ਗ਼ਰੀਬਾਂ ਦਾ ਭਲਾ ਹੋ ਸਕੇ। ਗ਼ਰੀਬਾਂ ਨੂੰ ਤੰਗ ਕਰਨ ਦੇ ਕਦੇ ਵੀ ਉਹ ਹਾਮੀ ਨਹੀਂ ਹਨ।
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਅੱਜ ਸੰਘਰਸ਼ ਕਮੇਟੀ ਅਤੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਵੱਲੋਂ ਪ੍ਰੈੱਸ ਕਾਨਫ਼ਰੰਸ ’ਚ ਦੌਰਾਨ ਇਹ ਸ਼ਬਦਾਂ ਦਾ ਪ੍ਰਗਟਾਵਾ ਕੀਤਾ।
ਮੁਅੱਤਲ ਐੱਸਐੱਚਓ ਬੇਅੰਤ ਕੌਰ ਨੂੰ ਬਰਖ਼ਾਸਤ ਕਰਨ ਦੀ ਮੰਗ
ਸੰਘਰਸ਼ ਕਮੇਟੀ ਨੇ ਮਹਿਲਾ ਐੱਸਐੱਚਓ ਨੂੰ ਮੁਅੱਤਲ ਦੀ ਥਾਂ ਬਰਖ਼ਾਸਤ ਕਰਨ ਦੀ ਮੰਗ ਰੱਖੀ ਗਈ। ਕਮੇਟੀ ਮੈਂਬਰਾਂ ਨੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਜੋ ਨਸ਼ਿਆਂ ਦੇ ਮਾਮਲੇ ’ਤੇ ਲੜਾਈ ਲੜ ਰਿਹਾ ਸੀ। ਉਸ ਬਾਰੇ ਪਤਾ ਹੋਣ ਦੇ ਬਾਵਜੂਦ ਮੈਡੀਕਲ ਸਟੋਰਾਂ ਵਾਲਿਆਂ ਦੇ ਲਾਇਸੰਸ ਕੈਂਸਲ ਨਹੀਂ ਕੀਤੇ ਜਾ ਰਹੇ ਅਤੇ ਪ੍ਰਾਪਰਟੀ ਦੀ ਜਾਂਚ ਨਹੀਂ ਕੀਤੀ ਜਾ ਰਹੀ।
ਐਂਟੀ ਡਰੱਗ ਟਾਸਕ ਫ਼ੋਰਸ ਦੇ ਮੈਂਬਰ ਗਗਨ ਨੇ ਕਿਹਾ ਕਿ ਜਿਸ ਥਾਂ ’ਤੇ ਮੈਡੀਕਲ ਸਟੋਰ ਸੀ, ਜਿਸ ਨੂੰ ਢਾਹਿਆ ਜਾ ਚੁੱਕਿਆ ਹੈ।
ਉਸ ਥਾਂ ’ਤੇ ਪਰਵਿੰਦਰ ਸਿੰਘ ਝੋਟਾ ਦਾ ਬੁੱਤ ਲਗਾਇਆ ਜਾਵੇ। ਮਾਣਿਕ ਗੋਇਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਸੰਘਰਸ਼ ਬਾਅਦ ਹੁਣ ਛੇਤੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਜਾਵੇਗਾ।
ਉਨ੍ਹਾਂ ਡੀਐੱਸਪੀ ਮਾਨਸਾ ਅਤੇ ਐੱਸਪੀ ਨੂੰ ਵੀ ਬਰਖ਼ਾਸਤ ਕਰਨ ਦੀ ਮੰਗ ਰੱਖੀ। ਲੱਖਾ ਸਿੰਘ ਸਿਧਾਣਾ ਨੇ ਕਿਹਾ ਕਿ ਅੱਜ ਸੰਘਰਸ਼ ਦੌਰਾਨ ਲੁਧਿਆਣਾ ’ਚ ਜੋ ਨੌਜਵਾਨ ਦੀ ਮੌਤ ਹੋ ਗਈ, ਉਸ ਲਈ ਵੀ ਜ਼ਿੰਮੇਵਾਰ ਸਰਕਾਰ ਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਤੋਂ ਅਸਤੀਫੇ ਦੀ ਮੰਗ ’ਤੇ ਅੱਜ ਵੀ ਕਾਇਮ ਹਨ।