- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਜਿੰਦਰ ਨਾਗਪਾਲ ਦੀ ਅਦਾਲਤ ਵੱਲੋਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ 17 ਨਵੰਬਰ ਤੱਕ ਪਟਿਆਲਾ ਜੇਲ੍ਹ ‘ਚ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਜਿੰਦਰ ਨਾਗਪਾਲ ਦੀ ਅਦਾਲਤ ਵੱਲੋਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ 17 ਨਵੰਬਰ ਤੱਕ ਪਟਿਆਲਾ ਜੇਲ੍ਹ ‘ਚ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।
ਦੋਵਾਂ ਨੂੰ ਵੀਡਿਓ ਕਾਨਫ਼ਰੰਸਿੰਗ ਜ਼ਰੀਏ ਪੇਸ਼ ਕੀਤਾ ਗਿਆ। ਲੱਖਾ ਵੱਲੋਂ ਵਕੀਲ ਹਰਪਾਲ ਸਿੰਘ ਖਾਰਾ ਤੇ ਰਣਜੋਧ ਸਿੰਘ ਭੁੱਲਰ ਅਤੇ ਸ਼ੇਰੋਂ ਵੱਲੋਂ ਐਡਵੋਕੇਟ ਮਨਪ੍ਰੀਤ ਸਿੰਘ ਪੇਸ਼ ਹੋਏ। ਉਨ੍ਹਾਂ ਦੱਸਿਆ ਕਿ ਮਾਨਸਾ ਪੁਲਿਸ ਨੇ ਪਹਿਲਾਂ ਚਾਰ ਦਿਨਾਂ ਦਾ ਰਿਮਾਂਡ ਹਾਸਲ ਕੀਤਾ। ਬੀਤੇ ਕੱਲ੍ਹ ਪੁਲਿਸ ਨੂੰ ਸਿਰਫ਼ ਇੱਕ ਦਿਨ ਦਾ ਰਿਮਾਂਡ ਮਿਲ ਸਕਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਹੋਰ ਰਿਮਾਂਡ ਦੀ ਮੰਗ ਕਰਦੀ ਸੀ, ਪਰ ਨਾ ਰਿਮਾਂਡ ਮਿਲਣ ਕਾਰਨ ਦੋਵਾਂ ਨੂੰ ਜੇਲ੍ਹ ਪਟਿਆਲਾ ’ਚ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।