- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਖੁਰਦ ਵਿਖੇ ਵਾਟਰ ਵਰਕਸ ‘ਚ ਡੁੱਬਣ ਕਾਰਨ ਤਿੰਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਵਿੱਚ ਮਾਂ ਸਮੇਤ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਖੁਰਦ ਵਿਖੇ ਵਾਟਰ ਵਰਕਸ ‘ਚ ਡੁੱਬਣ ਕਾਰਨ ਤਿੰਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਵਿੱਚ ਮਾਂ ਸਮੇਤ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਹੈ।
ਜਾਣਕਾਰੀ ਅਨੁਸਾਰ ਰਾਜਸਥਾਨ ਦਾ ਰਹਿਣ ਵਾਲਾ ਪਰਿਵਾਰ ਹੈ, ਜੋ ਪਿੰਡ ਭੰਮੇ ਖੁਰਦ ਵਿਖੇ ਪਿਛਲੇ ਸਮੇਂ ਤੋਂ ਖੇਤਾਂ ਦੀ ਰਖਵਾਲੀ ਕਰਨ ਲਈ ਰਹਿੰਦਾ ਹੈ। ਮ੍ਰਿਤਕਾਂ ਦੀ ਸ਼ਨਾਖ਼ਤ ਸੰਤਰਾ ਦੇਵੀ (30), ਸਕੀਨਾ (9) ਅਜੇ (7) ਵਜੋਂ ਹੋਈ ਹੈ। ਫਿਲਹਾਲ ਲਾਸ਼ਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਹਸਪਤਾਲ ਵਿੱਚ ਡਾਕਟਰ ਮਨਦੀਪ ਦਹੀਆ ਨੇ ਦੱਸਿਆ ਕਿ ਦੁਖਦ ਘਟਨਾ ਆਈ ਹੈ। ਸ਼ਾਮ ਨੂੰ ਇਹ ਮ੍ਰਿਤਕਾਂ ਨੂੰ ਲਿਆਂਦਾ ਗਿਆ ਹੈ। ਇਨ੍ਹਾਂ ਵਿੱਚ ਇੱਕ ਔਰਤ 30 ਸਾਲ, ਇੱਕ ਲੜਕੀ ਸਕੀਨਾ 9 ਸਾਲ ਅਤੇ ਲੜਕਾ 7 ਸਾਲ ਹੈ। ਇਨ੍ਹਾਂ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਇਹ ਪੋਸਟਮਾਰਟਮ ਦੇ ਬਾਅਦ ਹੀ ਪਤਾ ਚੱਲੇਗਾ।
ਉਧਰ ਥਾਣਾ ਝੁਨੀਰ ਦੇ ਐਸਐਚਓ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਵਾਟਰ ਵਰਕ ਟੈਂਕ ਦੇ ਵਿੱਚ ਡੁੱਬਣ ਦੇ ਕਾਰਨ ਮਾਂ ਸਮੇਤ ਦੋ ਬੱਚਿਆਂ ਦੀ ਮੌਤ ਹੋਈ ਹੈ ਜਿਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਸਿਵਿਲ ਹਸਪਤਾਲ ਮਾਨਸਾ ਪਹੁੰਚਾਇਆ ਗਿਆ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।