
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਦੀ ਕਮਾਈ ਮਾਪਿਆਂ ਨੂੰ ਨਾ ਮਿਲਣ ਦੇ ਚਲਦਿਆਂ ਮਾਨਸਾ ਪੁਲਿਸ ਵੱਲੋਂ ਕੀਤੀ ਗਈ ਐਫ਼ਆਈਆਰ ਦਰਜ ਮਾਮਲੇ ਵਿੱਚ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ’ਤੇ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਸਰਕਾਰ ਅਤੇ ਪੰਜਾਬ ਪੁਲਿਸ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਦੀ ਕਮਾਈ ਮਾਪਿਆਂ ਨੂੰ ਨਾ ਮਿਲਣ ਦੇ ਚਲਦਿਆਂ ਮਾਨਸਾ ਪੁਲਿਸ ਵੱਲੋਂ ਕੀਤੀ ਗਈ ਐਫ਼ਆਈਆਰ ਦਰਜ ਮਾਮਲੇ ਵਿੱਚ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ’ਤੇ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਸਰਕਾਰ ਅਤੇ ਪੰਜਾਬ ਪੁਲਿਸ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੁੰਬਈ ਵਿੱਚ ਆਏ ਗੁਰਪ੍ਰੀਤ ਭਸੀਨ ਤੇ ਸਬੀਰ ਮੋਮਨ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ 15 ਫ਼ਰਵਰੀ 2026 ਨੂੰ ਐੱਫ਼ਆਈਆਰ ਦਰਜ ਹੋਈ ਸੀ, ਪਰ ਛੇ ਮਹੀਨੇ ਬੀਤ ਜਾਣ ਬਾਅਦ ਵੀ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪੁਲਿਸ ਅਤੇ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਮੈਨੂੰ ਆਪਣੀ ਸਟੇਟਸ ਰਿਪੋਰਟ ਲੈਣ ਦੇ ਲਈ ਵੀ ਕੋਰਟ ਦਾ ਸਹਾਰਾ ਲੈਣਾ ਪਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ’ਤੇ ਸਾਡੇ ਵੱਲੋਂ ਦੋਸ਼ ਲਗਾਏ ਗਏ ਹਨ। ਉਹ ਅੱਜ ਵੀ ਮੁੰਬਈ ਵਿੱਚ ਇੱਕ ਇਵੈਂਟ ਵਿੱਚ ਸ਼ਾਮਿਲ ਹਨ ਅਤੇ ਸੋਸ਼ਲ ਮੀਡੀਆ ’ਤੇ ਸਰਗਰਮ ਹਨ। ਫ਼ਿਰ ਉਨ੍ਹਾਂ ਨੂੰ ਕਿਸ ਦੀ ਹਮਾਇਤ ਹੈ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਇੰਡੀਆ ਵਿੱਚ ਆ ਕੇ ਸੋਸ਼ਲ ਮੀਡੀਆ ’ਤੇ ਸਰਗਰਮ ਹਨ। ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਡੀਆਈਜੀ ਬਠਿੰਡਾ ਨੂੰ ਮਿਲ ਕੇ ਇਸ ਮਾਮਲੇ ਵਿਚ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਪਰ ਅਜੇ ਤੱਕ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਸਾਡੇ ਨਾਲ ਹੋਈ ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਪੁਲਿਸ ਨੂੰ ਵੀ ਰਿਪੋਰਟ ਕਰ ਚੁੱਕੇ ਹਾਂ ਅਤੇ ਡੈਸ਼ ਬੋਰਡ ਦੇ ਮੁਤਾਬਕ ਵੀ ਉਕਤ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਮੈਂ ਸਰਕਾਰ ਨੂੰ ਸਹੀ ਟੈਕਸ ਦੇ ਰਿਹਾ ਹਾਂ ਕਿ ਮੈਨੂੰ ਆਪਣਾ ਕਰੋੜਾਂ ਰੁਪਏ ਲੈਣ ਦਾ ਅਧਿਕਾਰ ਨਹੀਂ ਹੈ ਅਤੇ ਉਸਦੇ ਵਿੱਚੋਂ ਸਰਕਾਰ ਨੂੰ ਵੀ ਟੈਕਸ ਜਾਵੇਗਾ ਪਰ ਸਰਕਾਰ ਪਤਾ ਨਹੀਂ ਕਿਉਂ ਚੁੱਪ ਬੈਠੀ ਹੈ।