Mansa News : ਟਰੱਕ ਤੇ ਮੋਟਰਸਾਈਕਲ 'ਚ ਟੱਕਰ ਇਕ ਦੀ ਮੌਤ, ਬੱਚੇ ਸਣੇ ਦੋ ਜ਼ਖ਼ਮੀ
ਅੱਜ ਸ਼ਾਮ ਸਰਦੂਲਗੜ੍ਹ ਤੋਂ ਸਿਰਸਾ ਰੋਡ 'ਤੇ ਇੱਕ ਟਰੱਕ ਅਤੇ ਮੋਟਰਸਾਈਕਲ ਵਿੱਚ ਟੱਕਰ ਹੋ ਗਈ ਜਿਸ ਨਾਲ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸ ਨਾਲ ਸਵਾਰ ਇੱਕ ਔਰਤ ਅਤੇ ਬੱਚਾ ਗੰਭੀਰ ਜ਼ਖ਼ਮੀ ਹੋ ਗਏ।
Publish Date: Wed, 15 Apr 2026 08:17 PM (IST)
Updated Date: Wed, 15 Apr 2026 08:20 PM (IST)
ਬੁੱਧਰਾਮ ਬਾਂਸਲ, ਸਰਦੂਲਗੜ੍ਹ : ਅੱਜ ਸ਼ਾਮ ਸਰਦੂਲਗੜ੍ਹ ਤੋਂ ਸਿਰਸਾ ਰੋਡ 'ਤੇ ਇੱਕ ਟਰੱਕ ਅਤੇ ਮੋਟਰਸਾਈਕਲ ਵਿੱਚ ਟੱਕਰ ਹੋ ਗਈ ਜਿਸ ਨਾਲ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸ ਨਾਲ ਸਵਾਰ ਇੱਕ ਔਰਤ ਅਤੇ ਬੱਚਾ ਗੰਭੀਰ ਜ਼ਖ਼ਮੀ ਹੋ ਗਏ।
ਇਸ ਸਬੰਧੀ ਸਿਵਲ ਹਸਪਤਾਲ ਵਿੱਚ ਮੌਜੂਦ ਡਿਊਟੀ ਡਾਕਟਰ ਨੇ ਦੱਸਿਆ ਕਿ ਇਸ ਹਾਦਸੇ ਇੱਕ ਵਿਅਕਤੀ ਅਰਸ਼ਪ੍ਰੀਤ ਪੁੱਤਰ ਮੋਹਨ ਲਾਲ ਉਮਰ ਲਗਪਗ 33 ਸਾਲ ਪਿੰਡ ਆਲੂਪੁਰ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੇ ਨਾਲ ਮੋਟਰਸਾਈਕਲ 'ਤੇ ਸਵਾਰ ਉਸ ਦੀ ਪਤਨੀ ਸੁੱਖੋ ਉਮਰ 23 ਸਾਲ ਪੁੱਤਰ ਯੁਵਰਾਜ ਸਿੰਘ ਉਮਰ ਇੱਕ ਸਾਲ ਦੋ ਮਹੀਨੇ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇਣ ਉਪਰੰਤ ਮਾਨਸਾ ਦੇ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।
ਅਰਸ਼ਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਜਿਸ ਦਾ ਵੀਰਵਾਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਇਸ ਸਬੰਧੀ ਥਾਣਾ ਸਰਦੂਲਗੜ੍ਹ ਦੇ ਮੁੱਖ ਮੁਨਸ਼ੀ ਤੋਂ ਮਿਲੀ ਜਾਣਕਾਰੀ ਅਨੁਸਾਰ ਐਕਸੀਡੈਂਟ ਦੌਰਾਨ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਟਰੱਕ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।