Mansa News : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਫਤਿਹਗੜ੍ਹ ਸਾਹਨੇਵਾਲੀ 'ਚ ਰੱਖਿਆ ਨਵੀਂ ਆਈਟੀਆਈ ਦਾ ਨੀਂਹ ਪੱਥਰ
ਆਈਟੀਆਈ ਦਾ ਨੀਂਹ ਪੱਥਰ ਦੇ ਪ੍ਰੋਗਰਾਮ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਸਰਦੂਲਗੜ੍ਹ ਦੇ ਕਸਬੇ ਝੁਨੀਰ ’ਚ ਹੀ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਇਸ ਦੌਰਾਨ ਸਰਦੂਲਗੜ੍ਹ ਦੇ 50 ਬੈੱਡਾਂ ਵਾਲੇ ਹਸਪਤਾਲ ਨੂੰ 100 ਬੈੱਡਾਂ ਦਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। 8 ਮਾਰਚ ਨੂੰ ਹੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ।
Publish Date: Tue, 24 Feb 2026 05:30 PM (IST)
Updated Date: Tue, 24 Feb 2026 05:32 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਦੇ ਕਸਬਾ ਝੁਨੀਰ ’ਚ ਪਹੁੰਚੇ। ਉਨ੍ਹਾਂ ਮਾਨਸਾ ਦੌਰੇ ਦੌਰਾਨ ਫਤਿਹਗੜ੍ਹ ਸਾਹਨੇਵਾਲੀ ’ਚ ਨਵੀਂ ਆਈਟੀਆਈ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਗਰਾਮ ਵਿੱਚ ਉਨ੍ਹਾਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ, ਪੰਜਾਬ ਆਮ ਆਦਮੀ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਤੇ ਹੋਰ ਮੰਤਰੀ ਤੇ ਕਈ ਆਗੂ ਵੀ ਮੌਜੂਦ ਰਹੇ।
ਆਈਟੀਆਈ ਦਾ ਨੀਂਹ ਪੱਥਰ ਦੇ ਪ੍ਰੋਗਰਾਮ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਸਰਦੂਲਗੜ੍ਹ ਦੇ ਕਸਬੇ ਝੁਨੀਰ ’ਚ ਹੀ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਇਸ ਦੌਰਾਨ ਸਰਦੂਲਗੜ੍ਹ ਦੇ 50 ਬੈੱਡਾਂ ਵਾਲੇ ਹਸਪਤਾਲ ਨੂੰ 100 ਬੈੱਡਾਂ ਦਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। 8 ਮਾਰਚ ਨੂੰ ਹੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ।
ਅਜਿਹੇ ‘ਚ ਮਹਿਲਾਵਾਂ ਨੂੰ ਵੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਤੋਹਫ਼ਾ ਦਿੱਤਾ ਜਾਵੇਗਾ। ਪੰਜਾਬ ਆਮ ਆਦਮੀ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਤਾਂ ਘਰੋਂ ਸਿੱਖਿਆ ਉੱਚ ਪੱਧਰ ਦੀ ਕਰਨ ਲਈ ਨਿਕਲੇ ਹਾਂ। ਆਮ ਆਦਮੀ ਪਾਰਟੀ ਆਮ ਲੋਕਾਂ ਦੇ ਹਿੱਤ ‘ਚ ਨਿਕਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਰਾਜਨੀਤੀ ਇਮਾਨਦਾਰੀ ਵਾਲੀ ਰਾਜਨੀਤੀ ਹੈ। ਪਰ ਸਰਦੂਲਗੜ੍ਹ ਦੇ ਲੋਕਾਂ ਨੇ ਤਾਂ ਲੋਕ ਸਭਾ ਚੋਣਾਂ ‘ਚ ਵੀ ਵਧੀਆ ਕੰਮ ਕੀਤਾ ਹੈ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਰਦੂਲਗੜ੍ਹ ਹਲਕੇ ਦੀ ਆਮ ਆਦਮੀ ਪਾਰਟੀ ਦੌਰਾਨ ਨੁਹਾਰ ਬਦਲ ਗਈ ਹੈ। ਸੜਕਾਂ ਵੀ ਸਾਰੀਆਂ ਬਣਾ ਦਿੱਤੀਆਂ ਗਈਆਂ ਹਨ। ਸਿਹਤ ਡਿਸਪੈਂਸਰੀਆਂ ਦਾ ਕੰਮ ਚੱਲ ਰਿਹਾ ਹੈ। 45 ਮੈਦਾਨ ਨੌਜਵਾਨਾਂ ਲਈ ਦਿੱਤੇ ਗਏ ਹਨ। ਨਸ਼ੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਮੈਦਾਨ ਦਿੱਤੇ ਗਏ ਹਨ ਤਾਂ ਜੋ ਨੌਜਵਾਨ ਚੰਗੇ ਪਾਸੇ ਲੱਗਣ। ਟੇਲਾਂ ਤੱਕ ਪਾਣੀ ਪਹੁੰਚਾ ਦਿੱਤਾ ਗਿਆ ਹੈ।