- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਰੱਖੀ ਲੋਕ ਮਿਲਣੀ ਦਾ ਪ੍ਰੋਗਰਾਮ ਮੁਲਤਵੀ ਹੋ ਗਿਆ ਹੈ। ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਅਨੁਸਾਰ ਕੱਲ੍ਹ ਲੋਕ ਮਿਲਣੀ ਪ੍ਰੋਗਰਾਮ ਨਹੀਂ ਹੋਵੇਗਾ ਅਤੇ ਅਗਲੇ ਕੁੱਝ ਦਿਨਾਂ ਵਿੱਚ ਦੁਆਰਾ ਪ੍ਰੋਗਰਾਮ ਨਿਰਧਾਰਤ ਕੀਤਾ ਜਾਵੇਗਾ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਰੱਖੀ ਲੋਕ ਮਿਲਣੀ ਦਾ ਪ੍ਰੋਗਰਾਮ ਮੁਲਤਵੀ ਹੋ ਗਿਆ ਹੈ। ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਅਨੁਸਾਰ ਕੱਲ੍ਹ ਲੋਕ ਮਿਲਣੀ ਪ੍ਰੋਗਰਾਮ ਨਹੀਂ ਹੋਵੇਗਾ ਅਤੇ ਅਗਲੇ ਕੁੱਝ ਦਿਨਾਂ ਵਿੱਚ ਦੁਆਰਾ ਪ੍ਰੋਗਰਾਮ ਨਿਰਧਾਰਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਤਹਿਤ ਮਾਨਸਾ ਵਿੱਚ 8 ਸਤੰਬਰ ਨੂੰ ਰੱਖੇ ਪ੍ਰੋਗਰਾਮ ਦੇ ਚੱਲਦਿਆਂ ਤਿਆਰੀਆ ਕੀਤੀਆਂ ਗਈਆਂ ਸਨ। ਸਵਾਗਤ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸਵਾਗਤੀ ਬੋਰਡ ਵੀ ਲਗਾਏ ਸਨ। ਪਰ ਹੁਣ ਮੁੱਖ ਮੰਤਰੀ ਦਾ ਪ੍ਰੋਗਰਾਮ ਮੁਲਤਵੀ ਹੋਣ ਕਾਰਨ ਵਰਕਰ ਨਿਰਾਸ਼ ਦਿਖਾਈ ਦੇ ਰਹੇ ਹਨ।
ਵਿਧਾਇਕ ਡਾ. ਵਿਜੇ ਸਿੰਗਲਾ ਨੇ ਵੀ ਗੱਲਬਾਤ ਕਰਦਿਆਂ ਦੱਸਿਆ ਕਿ ਇੱਕ ਹਫ਼ਤੇ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਮਾਣਹਾਨੀ ਮਾਮਲੇ ਨੂੰ ਲੈ ਕੇ 8 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪੇਸ਼ੀ ਵੀ ਹੈ। ਪਿਛਲੀ ਪੇਸ਼ੀ ਦੌਰਾਨ ਮਾਨਸਾ ਦੀ ਮਾਣਯੋਗ ਅਦਾਲਤ ਨੇ ਸਖ਼ਤ ਆਦੇਸ਼ ਦਿੱਤੇ ਸਨ।