- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲਵਾ ਨਿਵਾਸੀਆਂ ਦੇ ਪਿਆਰ ਦਾ ਧੰਨਵਾਦ ਕੀਤਾ। ਹਾਲਾਂਕਿ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ਸਰਕਾਰ ਨੇ ਬਿਨਾ ਪੈਸੇ ਦਿੱਤੇ 70,685 ਨੌਕਰੀਆਂ ਦਿੱਤੀਆਂ ਹਨ ਅਤੇ ਸਕੂਲਾਂ-ਹਸਪਤਾਲਾਂ ਦੀ ਕਾਇਆ ਪਲਟ ਕੀਤੀ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ,ਮਾਨਸਾ : ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲਵਾ ਨਿਵਾਸੀਆਂ ਦੇ ਪਿਆਰ ਦਾ ਧੰਨਵਾਦ ਕੀਤਾ। ਹਾਲਾਂਕਿ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ਸਰਕਾਰ ਨੇ ਬਿਨਾ ਪੈਸੇ ਦਿੱਤੇ 70,685 ਨੌਕਰੀਆਂ ਦਿੱਤੀਆਂ ਹਨ ਅਤੇ ਸਕੂਲਾਂ-ਹਸਪਤਾਲਾਂ ਦੀ ਕਾਇਆ ਪਲਟ ਕੀਤੀ ਹੈ।
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਫੱਤਾ ਮਾਲੋਕਾ ਵਿਖੇ ਲੋਕ ਮਿਲਣੀ ਕਰਨ ਆਏ ਸਨ। ਉਨ੍ਹਾਂ ਇਸ ਦੌਰਾਨ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਦੌਰਾਨ 2027 'ਚ ਵਿਰੋਧੀਆਂ ਦੀਆਂ ਚੀਕਾਂ ਕਢਵਾ ਦਿਆਂਗੇ ਦੀ ਗੱਲ ਕਹੀ। ਮੁੱਖ ਮੰਤਰੀ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਬੁਰਾ ਹਾਲ ਕੀਤਾ ਸੀ। ਕਾਂਗਰਸ ਵਿੱਚ ਆਪਸੀ ਫੁੱਟ ਅਤੇ ਅਕਾਲੀ ਦਲ ਦੇ ਨਿਘਾਰ 'ਤੇ ਤੰਜ ਕੱਸਦਿਆਂ ਮਾਨ ਨੇ ਦਾਅਵਾ ਕੀਤਾ ਕਿ ਮੁਫ਼ਤ ਇਲਾਜ ਅਤੇ ਬਿਜਲੀ ਵਰਗੀਆਂ ਸਹੂਲਤਾਂ ਦੇ ਦਮ 'ਤੇ 2027 'ਚ ਵਿਰੋਧੀ ਧਿਰਾਂ ਦਾ ਮੁਕੰਮਲ ਸਫ਼ਾਇਆ ਹੋ ਜਾਵੇਗਾ।
ਸੀ.ਐੱਮ. ਮਾਨ ਨੇ ਫੱਤਾ ਮਾਲੋਕਾ ਦੇ ਖਿਡਾਰੀ ਸਤਨਾਮ ਸਿੰਘ ਨੂੰ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ 50 ਲੱਖ ਰੁਪਏ ਦਾ ਚੈੱਕ ਅਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਪਿੰਡ ਦੇ ਵਿਕਾਸ ਲਈ ਸਰਪੰਚ ਨੂੰ 55 ਲੱਖ ਰੁਪਏ ਦਾ ਚੈੱਕ ਸੌਂਪਿਆ ਅਤੇ ਨਹਿਰੀ ਪਾਣੀ ਦੀ ਸਮੱਸਿਆ ਹੱਲ ਕਰਨ ਲਈ 14 ਹਜ਼ਾਰ ਕਿਲੋਮੀਟਰ ਪਾਈਪਾਂ ਵਿਛਾਉਣ ਦਾ ਜ਼ਿਕਰ ਕੀਤਾ। ਇਸ ਦੌਰਾਨ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾੲਕ ਮਾਨਸਾ ਡਾ. ਵਿਜੇ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧਰਾਮ ਅਤੇ ਹੋਰ ਮੌਜੂਦ ਸਨ।