- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦਾ ਪਤਾ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਨੂੰ ਚੱਲਿਆ ਤਾਂ ਉਨ੍ਹਾਂ ਨੇ ਉਸ ਨੂੰ ਸੂਏ ਵਿੱਚੋਂ ਬਾਹਰ ਕੱਢਿਆ ਅਤੇ ਘਟਨਾ ਦੀ ਸੂਚਨਾ ਦਿੱਤੀ ਤਾਂ ਉਹ ਤੁਰੰਤ ਉੱਥੇ ਪਹੰਚੇ। ਬੱਚੇ ਨੂੰ ਸਰਦੂਲਗੜ੍ਹ ਦੇ ਸਿਵਲ ਹਸਪਤਾਲ ਵਿੱਚ ਲੈ ਕੇ ਆਏ ਤਾਂ ਡਾਕਟਰਾਂ ਨੇ ਜਾਂਚ ਉਪਰੰਤ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਸਰਦੂਲਗੜ੍ਹ ਦੇ ਵਾਰਡ ਨੰਬਰ. 4 ਵਿੱਚ ਅੱਜ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਸੂਏ ਕਿਨਾਰੇ ਰਹਿੰਦੇ ਇੱਕ ਪਰਿਵਾਰ ਦੇ ਬੱਚੇ ਦੀ ਸੂਏ ਵਿੱਚ ਡੁੱਬਣ ਨਾਲ ਮੌਤ ਹੋ ਗਈ। ਇਸ ਘਟਨਾ ਸਬੰਧੀ ਮ੍ਰਿਤਕ ਬੱਚੇ ਦੇ ਪਿਤਾ ਮੰਗਾ ਰਾਮ ਨੇ ਦੱਸਿਆ ਕਿ ਉਸ ਦਾ ਤਕਰੀਬਨ ਦੋ ਸਾਲ ਦਾ ਬੱਚਾ ਰਾਜਦੀਪ ਸਿੰਘ ਅੱਜ ਸਵੇਰੇ ਬੱਚਿਆਂ ਨਾਲ ਖੇਡਦੇ ਖੇਡਦੇ ਸੂਏ ਦੇ ਕਿਨਾਰੇ ਚਲਿਆ ਗਿਆ ਤਾਂ ਅਚਾਨਕ ਉਹ ਸੂਏ ਵਿੱਚ ਡਿੱਗ ਪਿਆ।
ਇਸ ਦਾ ਪਤਾ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਨੂੰ ਚੱਲਿਆ ਤਾਂ ਉਨ੍ਹਾਂ ਨੇ ਉਸ ਨੂੰ ਸੂਏ ਵਿੱਚੋਂ ਬਾਹਰ ਕੱਢਿਆ ਅਤੇ ਘਟਨਾ ਦੀ ਸੂਚਨਾ ਦਿੱਤੀ ਤਾਂ ਉਹ ਤੁਰੰਤ ਉੱਥੇ ਪਹੰਚੇ। ਬੱਚੇ ਨੂੰ ਸਰਦੂਲਗੜ੍ਹ ਦੇ ਸਿਵਲ ਹਸਪਤਾਲ ਵਿੱਚ ਲੈ ਕੇ ਆਏ ਤਾਂ ਡਾਕਟਰਾਂ ਨੇ ਜਾਂਚ ਉਪਰੰਤ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਇਸ ਸਬੰਧੀ ਜਦ ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇੱਕ ਬੱਚਾ ਜਿਸ ਦੀ ਉਮਰ ਦੋ ਸਾਲ ਨਾਮ ਰਾਜਦੀਪ ਸਿੰਘ ਆਇਆ ਸੀ ਜੋ ਕਿ ਨਹਿਰ ਵਿੱਚ ਡਿੱਗ ਗਿਆ ਸੀ। ਜਦ ਉਸ ਦੀ ਜਾਂਚ ਕੀਤੀ ਤਾਂ ਪਾਇਆ ਗਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਬੱਚੇ ਦੀ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।