- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਅਤੇ ਹਮੀਰਗੜ੍ਹ ਢੈਪਈ ’ਚ ਬਿਜਲੀ ਦਾ ਕਰੰਟ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਸ਼ਨਾਖ਼ਤ ਜਸ਼ਨਪ੍ਰੀਤ ਸਿੰਘ (16) ਅਤੇ ਸਹਿਜਪਾਲ ਸਿੰਘ (26) ਵੱਜੋਂ ਹੋਈ ਹੈ। ਥਾਣਾ ਸਦਰ ਮਾਨਸਾ ਪੁਲਿਸ ਨੇ ਮਾਮਲੇ ਵਿੱਚ ਜ਼ਰੂਰੀ ਕਾਗਜ਼ੀ ਕਾਰਵਾਈ ਪੂਰ੍ਹੀ ਕਰ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਹਨ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਅਤੇ ਹਮੀਰਗੜ੍ਹ ਢੈਪਈ ’ਚ ਬਿਜਲੀ ਦਾ ਕਰੰਟ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਸ਼ਨਾਖ਼ਤ ਜਸ਼ਨਪ੍ਰੀਤ ਸਿੰਘ (16) ਅਤੇ ਸਹਿਜਪਾਲ ਸਿੰਘ (26) ਵੱਜੋਂ ਹੋਈ ਹੈ। ਥਾਣਾ ਸਦਰ ਮਾਨਸਾ ਪੁਲਿਸ ਨੇ ਮਾਮਲੇ ਵਿੱਚ ਜ਼ਰੂਰੀ ਕਾਗਜ਼ੀ ਕਾਰਵਾਈ ਪੂਰ੍ਹੀ ਕਰ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਹਨ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਵਿੱਚ ਹੀ ਨੌਜਵਾਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਹੈ।
ਵੇਰਵੇ ਅਨੁਸਾਰ ਪਿੰਡ ਮੂਸਾ ਦੇ ਰਹਿਣ ਵਾਲਾ ਜਸ਼ਨਪ੍ਰੀਤ ਸਿੰਘ ਪਿੰਡ ਖੋਖਰ ਗਿਆ ਸੀ। ਉਥੇ ਅਚਾਨਕ ਕਰੰਟ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਝੁਲਸ ਗਿਆ ਅਤੇ ਉਸ ਦੀ ਮੌਤ ਹੋ ਗਈ। ਜਸ਼ਨਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਤਕਰੀਬਨ ਸੱਤ ਸਾਲ ਪਹਿਲਾਂ ਜਸ਼ਨਪ੍ਰੀਤ ਦੀ ਮਾਂ ਦਾ ਵੀ ਇੱਕ ਗੰਭੀਰ ਬਿਮਾਰੀ ਦੇ ਕਾਰਨ ਦੇਹਾਂਤ ਹੋ ਗਿਆ ਸੀ।
ਦੂਸਰਾ ਹਾਦਸਾ ਹਮੀਰਗੜ੍ਹ ਢੈਪਈ ਵਿੱਚ ਵਾਪਿਰਆ, ਜਿਥੇ 26 ਸਾਲਾ ਸਹਿਜਪਾਲ ਸਿੰਘ ਆਪਣੇ ਘਰ ਪਸ਼ੂਆਂ ਲਈ ਚਾਰਾ ਕੱਟਣ ਵਾਲੀ ਮਸ਼ੀਨ ਭਾਵ ਟੋਕਾ ਮਸ਼ੀਨ ’ਤੇ ਕੰਮ ਕਰ ਰਿਹਾ ਸੀ। ਕੰਮ ਦੌਰਾਨ ਮਸ਼ੀਨ ਵਿੱਚ ਅਚਾਨਕ ਕਰੰਟ ਆ ਗਿਆ। ਕਰੰਟ ਦੀ ਲਪੇਟ ਵਿੱਚ ਆਏ ਸਹਿਜਪਾਲ ਨੂੰ ਤੁਰੰਤ ਬੇਹੋਸ਼ੀ ਦੀ ਹਾਲਤ ਵਿੱਚ ਹੀ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਦੇ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।