- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਅਹਿਮ ਫ਼ੈਸਲਾ ਲਿਆ ਹੈ, ਜਿਸ ਤਹਿਤ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਧਰਨਾ ਸ਼ੁਰੂ ਹੋਣ ਦੌਰਾਨ ਪਰਿਵਾਰ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤੱਕ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਅਹਿਮ ਫ਼ੈਸਲਾ ਲਿਆ ਹੈ, ਜਿਸ ਤਹਿਤ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਧਰਨਾ ਸ਼ੁਰੂ ਹੋਣ ਦੌਰਾਨ ਪਰਿਵਾਰ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤੱਕ ਪਰਵਿੰਦਰ
ਸਿੰਘ ਝੋਟਾ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।
ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ। ਉਸ ਬਾਅਦ ਹੀ ਪੋਸਟਮਾਰਟਮ ਸਬੰਧੀ ਅਗਲਾ ਫ਼ੈਸਲਾ ਲਿਆ ਜਾਵੇਗਾ। ਹੁਣ ਸਾਰਿਆਂ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਅਗਲੇ ਕਦਮ ’ਤੇ ਟਿਕੀਆਂ ਹੋਈਆਂ ਹਨ। ਕੀ ਸਰਕਾਰ ਪਰਿਵਾਰ ਦੀਆਂ ਮੰਗਾਂ ਮੰਨ ਕੇ ਇਸ ਮਾਮਲੇ ਦਾ ਹੱਲ ਕੱਢੇਗੀ ਜਾਂ ਇਹ ਸੰਘਰਸ਼ ਹੋਰ ਲੰਮਾ ਚੱਲੇਗਾ? ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।
ਇੱਥੇ ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ ਨੂੰ ਕਤਲ ਕਰ ਦਿੱਤਾ ਗਿਆ ਸੀ ਅਤੇ ਅਜੇ ਵੀ ਉਸ ਦਾ ਸਸਕਾਰ ਨਹੀਂ ਕੀਤਾ ਗਿਆ ਹੈ। ਪਰਿਵਾਰ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਅਸਤੀਫ਼ਾ, ਡੀਜੀਪੀ ਦਾ ਅਸਤੀਫ਼ਾ ਅਤੇ ਹੋਰ ਮੰਗਾਂ ਜਿਹੜੀਆਂ ਅਜੇ ਤੱਕ ਨਹੀਂ ਮੰਨੀਆਂ ਗਈਆਂ । ਉਹ ਪੂਰ੍ਹੀਆਂ ਨਾ ਮੰਨੀਆਂ ਜਾਣ ਕਾਰਨ ਪਰਵਿੰਦਰ ਸਿੰਘ ਝੋਟਾ ਦਾ ਸਸਕਾਰ ਨਾ ਕਰਵਾਉਣ ਦਾ ਫ਼ੈਸਲਾ ਕੀਤਾ ਹੋਇਆ ਹੈ। ਇਸ ਦੇ ਕਾਰਨ ਲਗਾਤਾਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੇ ਦਬਾਅ ਵੱਧਦਾ ਜਾ ਰਿਹਾ ਹੈ।
ਸਰਕਾਰ ਵੱਲੋਂ ਬਣਾਈ ਗਈ ਤਿੰਨ ਮਹਿਲਾ ਆਈਏਐਸ ਅਧਿਕਾਰੀਆਂ ਦੀ ਕਮੇਟੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਹੁਣ ਜਦ ਮਨਪ੍ਰੀਤ ਕੌਰ ਵੱਲੋਂ ਇਹ ਐਲਾਨ ਅੱਜ ਕਰ ਦਿੱਤਾ ਗਿਆ ਹੈ ਤਾਂ ਫ਼ਿਰ ਸਰਕਾਰ ਅਤੇ ਪ੍ਰਸ਼ਾਸਨ ਅਤੇ ਹੋਰ ਦਬਾਅ ਵੱਧ ਗਿਆ ਹੈ। ਭਾਵੇਂਕਿ ਪਿਛਲੇ ਦਿਨ੍ਹਾਂ ’ਚ ਪੋਸਟਮਾਰਟਮ ਪਰਿਵਾਰ ਵੱਲੋਂ ਕਰਵਾਏ ਜਾਣ ਦੀਆਂ ਕਈ ਅਫ਼ਵਾਹਾਂ ਵੀ ਉਡਾਈਆਂ ਗਈਆਂ ਸਨ, ਪਰ ਅੱਜ ਪਰਿਵਾਰ ਨੇ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਤਦ ਤੱਕ ਨਾ ਪੋਸਟਮਾਰਟਮ ਅਤੇ ਨਾ ਹੀ ਸਸਕਾਰ ਕਰਵਾਇਆ ਜਾਵੇਗਾ।