ਹਾਈਵੇ ’ਤੇ ਸੜਕ ਹਾਦਸਾ, ਇੱਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
ਮਾਨਸਾ ਪਟਿਆਲਾ ਹਾਈਵੇ
Publish Date: Thu, 12 Mar 2026 08:36 PM (IST)
Updated Date: Thu, 12 Mar 2026 08:39 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਪਟਿਆਲਾ ਹਾਈਵੇ ’ਤੇ ਦੋ ਮੋਟਰਸਾਈਕਲ ਕਿਸੇ ਵਾਹਨ ਨਾਲ ਟਕਰਾ ਗਏ। ਇਸ ਵਾਪਰੀ ਮੰਦਭਾਗੀ ਘਟਨਾ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਮ੍ਰਿਤਕ ਅਤੇ ਦੋ ਜ਼ਖ਼ਮੀਆਂ ਨੂੰ ਕਿਸੇ ਪ੍ਰਾਈਵੇਟ ਗੱਡੀ ਮਾਨਸਾ ਸਿਵਲ ਹਸਪਤਾਲ ਲਿਆਂਦਾ ਗਿਆ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚੋਂ ਰੈਫਰ ਕਰ ਦਿੱਤਾ ਗਿਆ। ਭੁਪਿੰਦਰ ਸਿੰਘ ਅਤੇ ਕੇਵਲ ਸਿੰਘ ਨੇ ਦੱਸਿਆ ਕਿ ਮਾਨਸਾ ਪਟਿਆਲਾ ਹਾਈਵੇ ਤੇ ਮੋਟਰਸਾਈਕਲ ਕਿਸੇ ਵਾਹਨ ਨਾਲ ਟਕਰਾ ਗਏ। ਇਸ ਦੌਰਾਨ ਝੱਬਰ ਪਿੰਡ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਦੋ ਨੌਜਵਾਨ ਮਨਪ੍ਰੀਤ ਸਿੰਘ ਅਤੇ ਸਿਕੰਦਰ ਸਿੰਘ ਵਾਸੀ ਭੋਪਾਲ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਹਾਲਤ ਗੰਭੀਰ ਹੋਣ ਕਾਰਨ ਰੈਫ਼ਰ ਕਰ ਦਿੱਤਾ ਗਿਆ। ਥਾਣਾ ਭੀਖੀ ਦੇ ਜਾਂਚ ਅਧਿਕਾਰੀ ਏਐੱਸਆਈ ਪਰਗਟ ਸਿੰਘ ਨੇ ਦੱਸਿਆ ਕਿ ਇਹ ਤਿੰਨ ਜਣੇ ਦੋ ਮੋਟਰਸਾਈਕਲਾਂ ’ਤੇ ਸਨ। ਅਜੇ ਪਤਾ ਨਹੀਂ ਲੱਗਿਆ ਕਿ ਕਿਸ ਵਾਹਨ ਨਾਲ ਟਕਰਾਏ ਹਨ। ਇਸ ਮਾਮਲੇ ’ਚ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।