70ਵੀਆਂ ਸੂਬਾ ਪੱਧਰੀ ਅੰਡਰ-17 ਮੁੰਡੇ ਵਾਲੀਬਾਲ ਸਮੈਸ਼ਿੰਗ ਖੇਡਾਂ ਦਾ ਸ਼ਾਨਦਾਰ ਆਗਾਜ਼ 70ਵੀਆਂ ਸੂਬਾ ਪੱਧਰੀ
Publish Date: Tue, 22 Sep 2026 06:46 PM (IST)
Updated Date: Tue, 22 Sep 2026 06:48 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ 70ਵੀਆਂ ਸੂਬਾ ਪੱਧਰੀ ਅੰਡਰ-17 ਮੁੰਡੇ ਵਾਲੀਬਾਲ ਸਮੈਸ਼ਿੰਗ ਖੇਡਾਂ ਦਾ ਸ਼ਾਨਦਾਰ ਆਗਾਜ਼ ਰੈਨੇਸਾ ਸਕੂਲ ਤਾਮਕੋਟ ਵਿਖੇ ਹੋਇਆ। ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੀਆਂ ਟੀਮਾਂ ਦੇ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲਿਆ। ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਮੰਜੂ ਬਾਲਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਅਹਿਮ ਸਾਧਨ ਹਨ। ਖੇਡ ਮੈਦਾਨ ਵਿਚ ਮਿਲਣ ਵਾਲਾ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸੂਬਾ ਪੱਧਰੀ ਖੇਡ ਮੁਕਾਬਲੇ ਨੌਜਵਾਨ ਖਿਡਾਰੀਆਂ ਲਈ ਆਪਣੀ ਪ੍ਰਤਿਭਾ ਨੂੰ ਵੱਡੇ ਮੰਚ ਤੇ ਸਾਬਤ ਕਰਨ ਦਾ ਸੁਨਹਿਰੀ ਮੌਕਾ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਸਫ਼ਲਤਾ ਲਈ ਲਗਨ, ਨਿਰੰਤਰ ਮਿਹਨਤ, ਅਨੁਸ਼ਾਸਨ ਤੇ ਦ੍ਰਿੜ੍ਹ ਇਰਾਦਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਇਮਾਨਦਾਰੀ ਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਅੱਜ ਹੋਏ ਲੀਗ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਲੱਧੜ ਨੇ ਦੱਸਿਆ ਕਿ ਮਲੇਰਕੋਟਲਾ ਨੇ ਪੀ ਆਈ ਐਸ ਪਟਿਆਲਾ ਨੂੰ, ਮਾਨਸਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ, ਪਠਾਨਕੋਟ ਨੇ ਸੰਗਰੂਰ ਨੂੰ, ਬਰਨਾਲਾ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਨੂੰ, ਰੂਪਨਗਰ ਨੇ ਮੋਗਾ ਨੂੰ ਹਰਾਇਆ। ਇਸ ਮੌਕੇ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ ਬਲਾਕ ਨੋਡਲ ਅਫ਼ਸਰ ਮਾਨਸਾ, ਸੈਕਸ਼ਨ ਅਫ਼ਸਰ ਮੁਨੀਸ਼ ਕੁਮਾਰ, ਮੁੱਖ ਅਧਿਆਪਕ ਅਮਨਦੀਪ ਸਿੰਘ, ਇੰਦਰਜੀਤ ਸਿੰਘ ਅਕਾਦਮਿਕ ਡਾਇਰੈਕਟਰ,ਲੈਕਚਰਾਰ ਸ਼ਮਸੇਰ ਸਿੰਘ, ਲੈਕਚਰਾਰ ਗੁਰਦੀਪ ਸਿੰਘ, ਲੈਕਚਰਾਰ ਮਹਿੰਦਰ ਕੌਰ, ਰੇਸ਼ਮ ਸਿੰਘ ਕਨਵੀਨਰ, ਭੁਪਿੰਦਰ ਸਿੰਘ ਤੱਗੜ, ਮਨਪ੍ਰੀਤ ਸਿੰਘ, ਹਰਜੀਤ ਸਿੰਘ, ਏਕਮ ਸਿੰਘ, ਬੂਟਾ ਸਿੰਘ, ਰਾਜਨਦੀਪ ਸਿੰਘ, ਸਮਰਜੀਤ ਸਿੰਘ, ਪਾਲਾ ਸਿੰਘ, ਦਰਸ਼ਨ ਸਿੰਘ, ਬਲਦੇਵ ਸਿੰਘ ਤੇ ਬਲਵਿੰਦਰ ਸਿੰਘ ਹਾਜ਼ਰ ਸਨ।