ਫ਼ਰਾਰ ਮੁਲਜ਼ਮ ਮੁੜ ਕੀਤਾ ਗ੍ਰਿਫ਼ਤਾਰ
ਮਾਨਸਾ ਪੁਲਿਸ ਵੱਲੋਂ
Publish Date: Mon, 24 Nov 2025 08:15 PM (IST)
Updated Date: Tue, 25 Nov 2025 04:14 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਅਤੇ ਫ਼ਿਰ ਸਿਵਲ ਹਸਪਤਾਲ ’ਚ ਫ਼ਰਾਰ ਹੋਏ ਮੁਲਜ਼ਮ ਸੁਖਪਾਲ ਸਿੰਘ ਉਰਫ਼ ਮਨੀ ਬਹਿਣੀਵਾਲ ਨੂੰ ਪੁਲਿਸ ਨੇ ਦੁਆਰਾ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਥਾਣਾ ਸਦਰ ਪੁਲਿਸ ਮਾਨਸਾ ਪੁਲਿਸ ਨੇ ਐਨਡੀਪੀਐਸ ਐਕਟ ਦੇ ਮਾਮਲੇ ’ਚ ਸੁਖਪਾਲ ਸਿੰਘ ਉਰਫ਼ ਮਨੀ ਬਹਿਣੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਮੁਲਜ਼ਮ ਨੂੰ ਮੈਡੀਕਲ ਜਾਂਚ ਲਈ ਮਾਨਸਾ ਸਿਵਲ ਹਸਪਤਾਲ ਲੈ ਕੇ ਗਈ ਸੀ, ਜਿੱਥੇ ਉਸ ਦਾ ਟੈਸਟ ਪਾਜ਼ੇਟਿਵ ਆਇਆ। ਇਸ ਦੌਰਾਨ ਮੁਲਜ਼ਮ ਨੇ ਵਾਸ਼ਰੂਮ ਜਾਣ ਦਾ ਬਹਾਨਾ ਬਣਾਇਆ ਤੇ ਮੌਕੇ ’ਤੇ ਮੌਜੂਦ ਪੁਲਿਸ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਸਹਾਇਕ ਥਾਣੇਦਾਰ ਸੀਤਾਰਾਮ ਨੇ ਦੱਸਿਆ ਕਿ ਹੌਲਦਾਰ ਗੁਰਜੀਤ ਸਿੰਘ ਨੇ ਇਸ ਸਬੰਧ ਵਿੱਚ ਬਿਆਨ ਦਰਜ ਕਰਵਾਇਆ ਕਿ ਉਹ ਮੁਲਜ਼ਮ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲੈ ਕੇ ਗਏ ਸਨ। ਮੁਲਜ਼ਮ ਦੇ ਫ਼ਰਾਰ ਹੋਣ ਬਾਅਦ ਥਾਣਾ ਸਿਟੀ 1 ’ਚ ਉਸ ਖ਼ਿਲਾਫ਼ ਨਵਾਂ ਮਾਮਲਾ ਦਰਜ ਕਰ ਲਿਆ ਸੀ। ਮਾਨਸਾ ਪੁਲਿਸ ਨੇ ਫ਼ਰਾਰ ਮੁਲਜ਼ਮ ਦੀ ਤਲਾਸ਼ ਸ਼ੁਰੂ ਕੀਤੀ ਅਤੇ ਕੁੱਝ ਹੀ ਘੰਟਿਆਂ ’ਚ ਦੁਆਰਾ ਗ੍ਰਿਫ਼ਤਾਰ ਕਰ ਲਿਆ।