'ਆਪ੍ਰੇਸ਼ਨ ਪ੍ਰਹਾਰ ਤਹਿਤ ਜ਼ਿਲ੍ਹਾ ਮਾਨਸਾ ’ਚ ਸਰਚ ਮੁਹਿੰਮ
ਜ਼ਿਲ੍ਹਾ ਮਾਨਸਾ ਅੰਦਰ ਹਰਜੀਤ ਸਿੰਘ
Publish Date: Wed, 11 Feb 2026 07:08 PM (IST)
Updated Date: Thu, 12 Feb 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮਾਨਸਾ ਅੰਦਰ ਹਰਜੀਤ ਸਿੰਘ ਆਈਪੀਐੱਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਵਿੱਚ ਮਾਨਸਾ ਪੁਲਿਸ ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ 'ਅਪਰੇਸ਼ਨ ਪਰਹਾਰ 2.0' ਤਹਿਤ 02 ਐਸਪੀ, 07 ਡੀਐਸਪੀ, 12 ਮੁੱਖ ਅਫ਼ਸਰ, ਇੰਚਾਰਜ ਸੀਆਈਏ ਸਟਾਫ਼ ਮਾਨਸਾ, ਇੰਚਾਰਜ ਐਂਟੀਨਾਰਕੋਟਿਕ ਸੈੱਲ ਸਮੇਤ ਕੁੱਲ 430 ਪੁਲਿਸ ਕਰਮਚਾਰੀ ਤਾਇਨਾਤ ਕਰਕੇ ਜ਼ਿਲ੍ਹੇ ਅੰਦਰ ਗੈਂਗਸਟਰਾਂ/ਗੈਂਗਸਟਰਾਂ ਦੇ ਸਹਿਯੋਗੀਆਂ ਤੇ ਹੋਰ ਹੀਨੀਅਸ ਕਰਾਇਮ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਆਉਣ-ਜਾਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਤੇ ਚੈਕਿੰਗ ਕੀਤੀ ਗਈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਵੱਲੋਂ ਜਾਣਕਾਰੀ ਦਿੱਤੀ ਕਿ 'ਆਪ੍ਰੇਸ਼ਨ ਪ੍ਰਹਾਰ 2.0' ਦੌਰਾਨ ਜ਼ਿਲ੍ਹੇ ਦੇ ਅੰਦਰ ਵੱਖ ਵੱਖ ਥਾਣਿਆਂ ਵਿਚ ਗੈਗਸਟਰਾਂ/ਗੈਗਸਟਰਾਂ ਦੇ ਸਹਿਯੋਗੀਆਂ ਅਤੇ ਹੋਰ ਹੀਨੀਅਸ ਕਰਾਈਮ ਨੂੰ ਅੰਜਾਮ ਦੇਣ ਵਾਲੇ 92 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਗੈਗਸਟਰਵਾਦ ਤੇ ਸੰਗਠਿਤ ਅਪਰਾਧ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਇਹ ਕਾਰਵਾਈ ਇਸੇ ਤਰ੍ਹਾਂ ਬਰਕਰਾਰ ਰਹੇਗੀ।