ਹੈਰੋਇਨ, ਸ਼ਰਾਬ ਦੀਆਂ ਬੋਤਲਾਂ ਤੇ 30 ਲੀਟਰ ਲਾਹਣ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ. ਸੀਨੀਅਰ
Publish Date: Sat, 28 Mar 2026 06:05 PM (IST)
Updated Date: Sun, 29 Mar 2026 04:09 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ ਵੱਖ ਵੱਖ ਥਾਣਿਆਂ ਵਿੱਚ 05 ਮੁਕੱਦਮੇ ਦਰਜ ਕਰਕੇ 04 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ 22.50 ਗ੍ਰਾਮ ਹੈਰੋਇਨ, 12 ਬੋਤਲਾਂ ਸ਼ਰਾਬ ਠੇਕਾ ਦੇਸੀ ਪੰਜਾਬ ਅਤੇ 30 ਲੀਟਰ ਲਾਹਣ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਿਸ ਟੀਮ ਨੇ ਸਤਨਾਮ ਸਿੰਘ ਵਾਸੀ ਨੰਗਲ ਕਲਾਂ ਕੋਲੋਂ 10 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਣ ‘ਤੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ ਹੈ। ਥਾਣਾ ਬੋਹਾ ਦੀ ਪੁਲਿਸ ਟੀਮ ਨੇ ਕਰਮਜੀਤ ਸਿੰਘ ਉਰਫ਼ ਕੰਮਾ ਵਾਸੀ ਵਾਰਡ ਨੰਬਰ. 07, ਬੋਹਾ ਕੋਲੋਂ 5.50 ਗ੍ਰਾਮ ਹੈਰੋਇਨ ਬਰਾਮਦ ਹੋਣ ‘ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਭੀਖੀ ਦੀ ਪੁਲਿਸ ਟੀਮ ਨੇ ਸੁਖਚੈਨ ਸਿੰਘ ਉਰਫ਼ ਸੁੱਖਾ ਵਾਸੀ ਮੱਤੀ ਕੋਲੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਪੰਜਾਬ ਰਾਂਝਾ ਸੌਫ਼ੀ ਬਰਾਮਦ ਹੋਣ ‘ਤੇ ਮੁਕੱਦਮਾ ਆਬਕਾਰੀ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਰਾਜ ਸਿੰਘ ਉਰਫ਼ ਲਾਲੀ ਵਾਸੀ ਤਾਮਕੋਟ ਦੇ ਘਰੋਂ 30 ਲੀਟਰ ਲਾਹਣ ਬਰਾਮਦ ਹੋਣ ‘ਤੇ ਕੇਸ ਆਬਕਾਰੀ ਐਕਟ ਥਾਣਾ ਸਦਰ ਮਾਨਸਾ ਤੇ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਸਤਵੀਰ ਵਾਸੀ ਵਾਰਡ ਨੰਬਰ. 09 ਝੰਡਾ ਖੁਰਦ ਕੋਲੋਂ 07 ਗ੍ਰਾਮ ਹੈਰੋਇਨ ਬਰਾਮਦ ਹੋਣ ‘ਤੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।