ਨਾਜਾਇਜ਼ ਅਸਲੇ ਤੇ ਕਾਰਤੂਸਾਂ ਸਣੇ 2 ਕਾਬੂ
ਗੌਰਵ ਯਾਦਵ, ਆਈ.ਪੀ.ਐੱਸ, ਮਾਨਯੋਗ
Publish Date: Fri, 20 Nov 2026 05:46 PM (IST)
Updated Date: Fri, 20 Nov 2026 05:49 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਮਾਨਸਾ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਇਸ ਮੁਹਿੰਮ ਦੌਰਾਨ ਭਾਰੀ ਮਾਤਰਾ ਵਿੱਚ ਨਜਾਇਜ਼ ਅਸਲਾ ਬ੍ਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਐਸਐਸਪੀ ਮਾਨਸਾ ਵੈਭਵ ਚੌਧਰੀ ਵੱਲੋਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਅਜੈ ਪਰੋਚਾ, ਇੰਚਾਰਜ, ਸੀ.ਆਈ.ਏ. ਸਟਾਫ਼ ਮਾਨਸਾ ਦੀ ਅਗਵਾਈ ਵਿੱਚ ਸੀਆਈਏ ਸਟਾਫ ਮਾਨਸਾ ਵੱਲੋਂ ਮੁਸਤੈਦੀ ਨਾਲ ਕੰਮ ਕਰਦੇ ਹੋਏ ਦੌਰਾਨੇ ਗਸ਼ਤ ਪਸ਼ੂ ਮੰਡੀ ਨੇੜੇ ਰਮਦਿੱਤੇਵਾਲਾ ਚੌਂਕ ਮਾਨਸਾ ਵਿਖੇ ਸੁਖਵਿੰਦਰ ਰਾਮ ਉਰਫ਼ ਲੱਲੀ ਵਾਸੀ ਨੰਗਲ ਕਲਾਂ ਅਤੇ ਗੁਰਪ੍ਰਤਾਪ ਸਿੰਘ ਉਰਫ਼ ਕੈਰੋਂ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 02 ਪਿਸਟਲ 30 ਬੋਰ, 03 ਦੇਸੀ ਪਿਸਟਲ 32 ਬੋਰ ਅਤੇ 02 ਪਿਸਟਲ (ਦੇਸੀ ਕੱਟਾ) 315 ਬੋਰ ਸਮੇਤ 06 ਜ਼ਿੰਦਾ ਰੌਂਦ (3 ਜਿੰਦਾ ਰੌਦ 32 ਬੋਰ ਅਤੇ 3 ਜ਼ਿੰਦਾ ਰੌਂਦ .315 ਬੋਰ) ਬ੍ਰਾਮਦ ਕੀਤੇ ਗਏ ਹਨ। ਇਸ ’ਤੇ ਇਨ੍ਹਾਂ ਖਿਲਾਫ਼ ਥਾਣਾ ਸਿਟੀ-1 ਮਾਨਸਾ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਦੋਸ਼ੀਆਂ ਨੂੰ ਜਲਦੀ ਅਦਾਲਤ ਵਿਖੇ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੋਰਾਨ ਇੰਨ੍ਹਾਂ ਮੁਲਜ਼ਮਾਂ ਕੋਲੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾਂ ਹੈ।