ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ
ਥਾਣਾ ਬਰੇਟਾ ਪੁਲਿਸ
Publish Date: Fri, 09 Jan 2026 04:53 PM (IST)
Updated Date: Fri, 09 Jan 2026 04:57 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਥਾਣਾ ਬਰੇਟਾ ਪੁਲਿਸ ਨੇ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਬਰੇਟਾ ਦੇ ਜਾਂਚ ਅਧਿਕਾਰੀ ਹੌਲਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਧਰਮਪੁਰਾ ਰੋਡ ’ਤੇ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 6.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਸ ਦੀ ਸ਼ਨਾਖ਼ਤ ਬੇਅੰਤ ਸਿੰਘ ਉਰਫ਼ ਰਿੰਕੂ ਵਾਸੀ ਵਾਰਡ ਨੰਬਰ. 6, ਬਰੇਟਾ ਵਜੋਂ ਹੋਈ। ਜਾਂਚ ਅਧਿਕਾਰ ਨੇ ਦੱਸਿਆ ਕਿ ਬੇਅੰਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਗ੍ਰਿਫ਼ਤਾਰ : ਥਾਣਾ ਸਦਰ ਮਾਨਸਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਸੀ. ਸਿ ਬਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਦੋ ਜਣਿਆਂ ਗੋਲਡੀ ਉਰਫ਼ ਸੇਖਰ ਅਤੇ ਗੁਰਜਿੰਦਰ ਸਿੰਘ ਉਰਫ਼ ਗੁਰੀ ਵਾਸੀ ਚਕੇਰੀਆਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 45 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ।