ਸੈਂਟਰਲ ਪਾਰਕ ਨੇੜੇ ਨਾਕੇਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ
ਮਾਨਸਾ ਪੁਲਿਸ ਦੁਆਰਾ ਲਗਾਤਾਰ
Publish Date: Tue, 03 Feb 2026 07:29 PM (IST)
Updated Date: Wed, 04 Feb 2026 04:11 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਪੁਲਿਸ ਦੁਆਰਾ ਲਗਾਤਾਰ ਵਿਸ਼ੇਸ ਨਾਕਾਬੰਦੀ ਕਰਕੇ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਕੜੀ ਤਹਿਤ ਅੱਜ ਮਾਨਸਾ ਦੇ ਐੱਸਐੱਸਪੀ ਦੀ ਅਗਵਾਈ ਵਿੱਚ ਸ਼ਹਿਰ ਦੇ ਸੈਂਟਰਲ ਪਾਰਕ ਨਜ਼ਦੀਕ ਪੁਲਿਸ ਦੁਆਰਾ ਚੈਕਿੰਗ ਕੀਤੀ ਗਈ ਹੈ। ਇਸ ਦੌਰਾਨ ਸੜਕ ’ਤੇ ਆਉਣ ਜਾਣ ਵਾਲੇ ਵਾਹਨਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਗਈ। ਮੌਕੇ ’ਤੇ ਮੌਜੂਦ ਮਾਨਸਾ ਦੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੁਲਿਸ ਦੁਆਰਾ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤੇ ਹਰ ਰੋਜ਼ ਜ਼ਿਲ੍ਹੇ ਦੇ ਵੱਖ ਵੱਖ ਸਥਾਨਾਂ ’ਤੇ ਨਾਕੇ ਲਗਾਏ ਜਾਂਦੇ ਹਨ ਤਾਂ ਜੋ ਮਾੜੇ ਅਨਸਰਾਂ ’ਤੇ ਨਜ਼ਰ ਰੱਖੀ ਜਾ ਸਕੇ। ਇਸ ਦੌਰਾਨ ਜ਼ਿਆਦਾਤਰ ਦੋ ਪਹੀਆ ਵਾਹਨ ਚਾਲਕਾਂ ਨੂੰ ਰੋਕ ਕੇ ਹੀ ਪੁੱਛਗਿਛ ਕੀਤੀ ਗਈ ਹੈ। ਜ਼ਿਆਦਾਤਰ ਅਪਰਾਧਕ ਵਾਰਦਾਤਾਂ ਨੂੰ ਦੋ ਪਹੀਆ ਵਾਹਨਾਂ ਦੇ ਮਾਧਿਅਮ ਨਾਲ ਅੰਜਾਮ ਦਿੱਤਾ ਜਾਂਦਾ ਹੈ। ਇਸ ਨੂੰ ਲੈ ਕੇ ਪੁਲਿਸ ਪੂਰ੍ਹੀ ਤਰ੍ਹਾਂ ਚੌਕਸ ਹੈ। ਅਜਿਹੇ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕਸਣ ਲਈ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹੇਗਾ।