ਪਾਬੰਦੀਸ਼ੁਦਾ ਗੋਲ਼ੀਆਂ ਸਣੇ ਤਿੰਨ ਕਾਬੂ
ਮਾਨਸਾ ਪੁਲਿਸ ਨੇ
Publish Date: Sun, 18 Jan 2026 06:00 PM (IST)
Updated Date: Mon, 19 Jan 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਗਸ਼ਤ ਕਰਦਿਆਂ ਤਿੰਨ ਜਣਿਆਂ ਨੂੰ 104 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਖ਼ਿਲਾਫ਼ ਵੱਖ ਵੱਖ ਥਾਣਿਆਂ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਜੋਗਾ ਦੇ ਜਾਂਚ ਅਧਿਕਾਰੀ ਏਐਸਆਈ ਜਰਮਲ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਰੱਲਾ ਵਿਖੇ ਬਲਵਿੰਦਰ ਸਿੰਘ ਉਰਫ਼ ਬਿੰਦੂ ਵਾਸੀ ਰੱਲਾ ਕੋਲੋਂ 28 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਬੋਹਾ ਦੇ ਜਾਂਚ ਅਧਿਕਾਰੀ ਏਐੱਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਵਾਸੀ ਵਾਰਡ ਨੰਬਰ. 2 ਬੋਹਾ ਅਤੇ ਗੁਰਨਾਮ ਸਿੰਘ ਵਾਸੀ ਪਿੰਡ ਬਖੇਰਾ ਨੇੜੇ ਲਹਿਰਾਗਾਗਾ ਜ਼ਿਲ੍ਹਾ ਸੰਗਰੂਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ‘ਚ ਦੋਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਬਰੇਟਾ ਦੇ ਜਾਂਚ ਅਧਿਕਾਰੀ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲ ਸੂਆ ਬਬਨਪੁਰ ਰੋਡ ਕੁਲਰੀਆਂ ‘ਤੇ ਸੁਰਜੀਤ ਸਿੰਘ ਨੂੰ ਰੋਕਿਆ ਗਿਆ ਤਾਂ ਉਸ ਕੋਲੋਂ 36 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।