ਪਾਬੰਦੀਸ਼ੁਦਾ ਪਦਾਰਥਾਂ ਸਣੇ 9 ਮੁਲਜ਼ਮ ਕਾਬੂ
ਮਾਨਸਾ ਪੁਲਿਸ ਵੱਲੋਂ 'ਯੁੱਧ ਨਸ਼ਿਆ ਵਿਰੁੱਧ'
Publish Date: Tue, 03 Feb 2026 06:46 PM (IST)
Updated Date: Wed, 04 Feb 2026 04:08 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ’ਚ 7 ਮੁਕਦੱਮੇ ਦਰਜ ਕਰਕੇ 9 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ 26.50 ਗ੍ਰਾਮ ਹੈਰੋਇਨ, 04 ਕਿਲੋ ਭੁੱਕੀ ਚੂਰਾ ਪੋਸਤ, 90 ਲੀਟਰ ਲਾਹਣ ਸਮੇਤ 10 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਮਨਪ੍ਰੀਤ ਕੌਰ ਪਤਨੀ ਪ੍ਰਿਥੀਪਾਲ ਸਿੰਘ ਵਾਸੀ ਵਾਰਡ-16 ਮਾਨਸਾ ਕੋਲੋਂ ਗਸ਼ਤ ਦੌਰਾਨ 6 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ। ਥਾਣਾ ਜੋਗਾ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਸਤਨਾਮ ਸਿੰਘ ਸਿੰਘ ਵਾਸੀ ਭੁਪਾਲ ਖੁਰਦ ਕੋਲੋਂ ਗਸ਼ਤ ਦੌਰਾਨ 8 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਅੰਗਰੇਜ਼ ਸਿੰਘ ਵਾਸੀ ਵਾਰਡ ਨੰਬਰ. 02 ਮਾਨਕ ਅਹਿਮਦਪੁਰ ਕਾਲੋਨੀ ਕੋਲੋਂ ਗਸ਼ਤ ਦੌਰਾਨ 90 ਲੀਟਰ ਲਾਹਣ ਸਮੇਤ 10 ਬੋਤਲਾਂ ਸ਼ਰਾਬ ਨਜਾਇਜ਼ ਬ੍ਰਾਮਦ ਕਰਕੇ ਮੁਕਦੱਮਾ ਐਕਸਾਈਜ਼ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸੁਖਦੇਵ ਸਿੰਘ ਵਾਸੀ ਵਾਰਡ-11 ਬੁਢਲਾਡਾ ਕੋਲੋਂ ਗਸ਼ਤ ਦੌਰਾਨ 04 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸੇ ਤਰ੍ਹਾਂ ਥਾਣਾ ਬੋਹਾ ਦੀ ਪੁਲਿਸ ਟੀਮ ਨੇ ਸੰਦੀਪ ਕੁਮਾਰ ਵਾਸੀ ਵਾਰਡ ਨੰਬਰ. 10 ਬੋਹਾ ਕੋਲੋਂ ਗਸ਼ਤ ਦੌਰਾਨ 02 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ’ਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਭਗਵਾਨ ਸਿੰਘ ਰਿਉਦ ਕਲਾਂ, ਜਗਸੀਰ ਸਿੰਘ ਵਾਸੀ ਬਾਹਮਣਾਵਾਲਾ ਕੋਲੋਂ ਗਸ਼ਤ ਦੌਰਾਨ 4 ਕਿੱਲੋ ਭੂੱਕੀ ਚੂਰਾ ਪੋਸਤ ਬ੍ਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ। ਥਾਣਾ ਬਰੇਟਾ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਗੁਰਮੁਖ ਸਿੰਘ, ਪ੍ਰੇਮ ਸ਼ਰਮਾ ਵਾਸੀ ਵਾਰਡ-9 ਬਰੇਟਾ ਕੋਲੋਂ ਗਸ਼ਤ ਦੌਰਾਨ 6.50 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।