ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀ ਕਾਬੂ, ਕੇਸ ਦਰਜ
ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਜੋਗਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Mon, 06 Jul 2026 04:39 PM (IST)
Updated Date: Mon, 06 Jul 2026 04:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਮਾਨਸਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਜੋਗਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਸੀ. ਸਿ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਗੁਲਾਬ ਸਿੰਘ ਅਤੇ ਸਤਗੁਰ ਸਿੰਘ ਵਾਸੀ ਭੁਪਾਲ ਕਲਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕੋਲੋਂ 60 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।