ਹੈਰੋਇਨ ਸਮੇਤ ਦੋ ਕਾਬੂ, ਮਾਮਲਾ ਦਰਜ
ਮਾਨਸਾ ਪੁਲਿਸ ਨੇ
Publish Date: Sat, 22 Nov 2025 05:59 PM (IST)
Updated Date: Sat, 22 Nov 2025 06:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਪੁਲਿਸ ਨੇ ਦੋ ਵੱਖ-ਵੱਖ ਜਗ੍ਹਾ ਤੋਂ ਹੈਰੋਇਨ 11.36 ਸਮੇਤ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਹੌਲਦਾਰ ਰਾਜ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਮੁਲਜ਼ਮ ਗੁਰਜੀਤ ਸਿੰਘ ਉਰਫ਼ ਰੁੱਕੀ ਵਾਸੀ ਰਮਦਿੱਤੇਵਾਲਾ ਨੂੰ ਗੇਹਲੇ ਰੋਡ ਤੋਂ ਕਾਬੂ ਕੀਤਾ ਗਿਆ ਅਤੇ ਉਸ ਕੋਲੋਂ 6.36 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਥਾਣਾ ਜੋਗਾ ਦੇ ਜਾਂਚ ਅਧਿਕਾਰੀ ਥਾਣੇ ਦਰਸ਼ਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਨੀ ਵਾਸੀ ਵਾਰਡ ਨੰਬਰ 17 ਬੁਢਲਾਡਾ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ।