ਹੈਰੋਇਨ ਬਰਾਮਦ, ਔਰਤ ਸਣੇ ਤਿੰਨ ਕਾਬੂ
ਮਾਨਸਾ ਪੁਲਿਸ
Publish Date: Sun, 11 Jan 2026 06:13 PM (IST)
Updated Date: Mon, 12 Jan 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,ਮਾਨਸਾ : ਸਥਾਨਕ ਪੁਲਿਸ ਨੇ ਅਲੱਗ ਅਲੱਗ ਜਗ੍ਹਾ ਤੋਂ ਔਰਤ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ। ਇੰਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਤਿੰਨ ਵੱਖ ਵੱਖ ਥਾਣਿਆਂ ’ਚ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਭੀਖੀ ਦੇ ਜਾਂਚ ਅਧਿਕਾਰੀ ਏਐਸਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਸ਼ਮਸ਼ਾਨਘਾਟ ਕੋਲ ਭੀਖੀ ਨਜ਼ਦੀਕ ਮੁਲਜ਼ਮ ਨੀਸ਼ਾ ਰਾਣੀ ਪਤਨੀ ਲਖਣ ਸਿੰਘ ਵਾਸੀ ਨੇੜੇ ਸਮਸ਼ਾਨ ਘਾਟ ਵਾਰਡ ਨੰਬਰ. 17 ਬੁਢਲਾਡਾ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੀਸ਼ਾ ਰਾਣੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਤੋਂ ਇਲਾਵਾ ਥਾਣਾ ਝੁਨੀਰ ਦੇ ਜਾਂਚ ਅਧਿਕਾਰੀ ਹੈਡ ਕਾਂਸਟੇਬਲ ਰਾਜ ਸਿੰਘ ਨੇ ਦੱਸਿਆ ਕਿ ਪੁਲ ਨਹਿਰ ਝੰਡੂਕੇ ਰੋਡ ਫੱਤਾ ਮਾਲੋਕਾ ਵਿਖੇ ਮੁਲਜ਼ਮ ਰਾਜੇਸ਼ ਕੁਮਾਰ ਉਰਫ਼ ਸੁਨੀਲ ਵਾਸੀ ਹੀਰਕੇ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਦਰ ਬੁਢਲਾਡਾ ਦੇ ਜਾਂਚ ਅਧਿਕਾਰੀ ਹੌਲਦਾਰ ਸੁਖਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਮੁਲਜ਼ਮ ਰਾਜਵਿੰਦਰ ਸਿੰਘ ਵਾਸੀ ਹੀਰੋ ਖੁਰਦ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 02 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ‘ਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।