ਹੈਰੋਇਨ ਸਮੇਤ ਤਿੰਨ ਕਾਬੂ
ਮਾਨਸਾ ਪੁਲਿਸ ਨੇ ਤਿੰਨ
Publish Date: Tue, 03 Mar 2026 06:38 PM (IST)
Updated Date: Wed, 04 Mar 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਨੇ ਤਿੰਨ ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ-2 ਮਾਨਸਾ ਦੇ ਜਾਂਚ ਅਧਿਕਾਰੀ ਏਐਸਆਈ ਨਛੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਜਦ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਗਗਨਦੀਪ ਸਿੰਘ ਉਰਫ਼ ਵਿੱਕੀ ਵਾਸੀ ਕੁਲੈਹਰੀ ਹਾਲ ਵਾਰਡ ਨੰਬਰ. 2 ਪ੍ਰੀਤ ਨਗਰ ਮਾਨਸਾ ਅਤੇ ਸੁਖਵੀਰ ਸਿੰਘ ਵਾਸੀ ਵਾਰਡ ਨੰਬਰ. 12 ਮਾਨਸਾ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਥਾਣਾ ਸਿਟੀ ਬੁਢਲਾਡਾ ਦੇ ਜਾਂਚ ਅਧਿਕਾਰੀ ਏਐਸਆਈ ਸੁਖਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਕਰਦਿਆਂ ਠਾਕਰ ਵਾਸੀ ਢਿਹਾ ਬਸਤੀ ਵਾਰਡ ਨੰਬਰ. 11 ਬੁਢਲਾਡਾ ਨੂੰ ਨੇੜੇ ਰੇਲਵੇ ਫ਼ਾਟਕ ਅਹਿਮਦਪੁਰ ਤੋਂ 06 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।