ਹੈਰੋਇਨ ਸਮੇਤ ਦੋ ਕਾਬੂ
ਮਾਨਸਾ ਪੁਲਿਸ ਨੇ ਹੈਰੋਇਨ
Publish Date: Mon, 09 Mar 2026 07:17 PM (IST)
Updated Date: Tue, 10 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਨੇ ਹੈਰੋਇਨ ਸਮੇਤ ਦੋ ਜਣਿਆਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕਰ ਵੱਖ ਵੱਖ ਥਾਣਿਆਂ ਵਿਚ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਏਐਸਆਈ ਸਵਰਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੱਖਣ ਸਿੰਘ ਵਾਸੀ ਮੂਸਾ ਨੂੰ 7 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ੀ ਪਲਾਸਟਿਕ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੱਖਣ ਸਿੰਘ ਵਾਸੀ ਮੂਸਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਥਾਣਾ ਸਿਟੀ-2 ਮਾਨਸਾ ਦੇ ਜਾਂਚ ਅਧਿਕਾਰੀ ਐਚਸੀ ਹਾਕਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੌਂਟੀ ਸਿੰਘ ਵਾਸੀ ਨੇੜੇ ਨਾਈਆਂ ਵਾਲਾ ਮੰਦਰ ਵਾਰਡ ਨੰਬਰ. 9 ਮਾਨਸਾ ਨੂੰ 6.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਮੌਂਟੀ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।