ਹੈਰੋਇਨ, ਭੁੱਕੀ ਸਮੇਤ ਟਰੱਕ, ਕਾਰ ਤੇ ਸੌ ਲੀਟਰ ਲਾਹਣ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ
Publish Date: Fri, 27 Mar 2026 05:58 PM (IST)
Updated Date: Sat, 28 Mar 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ ਕਰਕੇ 10 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 118 ਗ੍ਰਾਮ ਹੈਰੋਇਨ, 62 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਟਰੱਕ, ਕਾਰ ਤੇ ਸੌ ਲੀਟਰ ਲਾਹਣ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਥਾਣਾ ਜੋਗਾ ’ਚ ਸੀਆਈਏ ਸਟਾਫ਼ ਨੇ ਫ਼ਰੀਦ ਸਿੰਘ ਵਾਸੀ ਵਾਰਡ-1 ਆਸ਼ਾ ਪੱਤੀ ਬੈਕਸਾਈਡ ਮਿਲਣ ਪੈਲੇਸ ਮੌੜ ਮੰਡੀ ਹਾਲ ਆਬਾਦ ਪੀਰਕੋਟ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਥਾਣਾ ਬੋਹਾ ਵਿਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਰੋਹਿਤ ਕੁਮਾਰ, ਰੋਬਿਨ ਸ਼ਰਮਾ ਉਰਫ਼ ਰਿੰਕੂ ਵਾਸੀ ਵਾਰਡ ਨੰਬਰ-3, ਨੇੜੇ ਸਿਵਲ ਲਾਈਨ ਬੁਢਲਾਡਾ, ਜਗਸੀਰ ਸਿੰਘ ਉਰਫ਼ ਬਿੰਨੀ ਵਾਸੀ ਬੱਛੋਆਣਾ ਤੇ ਸੁਖਵਿੰਦਰ ਸਿੰਘ ਉਰਫ਼ ਕੱਦੂ ਵਾਸੀ ਮੰਢਾਲੀ ਕੋਲੋਂ 32 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ 2 ਟਰੱਕ ਬਰਾਮਦ ਹੋਣ ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਭੀਖੀ ਦੀ ਪੁਲਿਸ ਟੀਮ ਨੇ ਸੇਵਕ ਸਿੰਘ, ਜਗਸੀਰ ਸਿੰਘ ਉਰਫ਼ ਜੱਗੀ ਵਾਸੀ ਗੁਰਨੇ ਕਲਾਂ ਕੋਲੋਂ 30 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਗੱਡੀ ਸਵਿੱਫ਼ਟ ਬਰਾਮਦ ਹੋਣ ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਭੀਖੀ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਥਾਣਾ ਸਦਰ ਮਾਨਸਾ ਵਿਚ ਸੀਆਈਏ ਸਟਾਫ਼ ਮਾਨਸਾ ਦੀ ਪੁਲਿਸ ਟੀਮ ਨੇ ਬਾਵਾ ਸਿੰਘ ਉਰਫ਼ ਮੰਗੀ, ਗੁਰਵਿੰਦਰ ਸਿੰਘ ਉਰਫ਼ ਗੁਰੀ ਵਾਸੀ ਨੰਗਲ ਕਲਾਂ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਸਦਰ ਮਾਨਸਾ ਤੇ ਥਾਣਾ ਦੀ ਪੁਲਿਸ ਟੀਮ ਨੇ ਗੁਰਸ਼ਵਨੀਤ ਸਿੰਘ ਵਾਸੀ ਠੂਠਿਆਂਵਾਲੀ ਕੋਲੋਂ 100 ਲੀਟਰ ਲਾਹਣ ਬਰਾਮਦ ਹੋਣ ਤੇ ਮੁਕੱਦਮਾ ਆਬਕਾਰੀ ਐਕਟ ਥਾਣਾ ਸਦਰ ਮਾਨਸਾ ’ਚ ਕੇਸ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ।