'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪਾਬੰਦੀਸ਼ੁਦਾ ਗੋਲੀਆਂ ਤੇ ਲਾਹਣ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ
Publish Date: Mon, 06 Apr 2026 06:43 PM (IST)
Updated Date: Tue, 07 Apr 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਖ਼ਤ ਨੀਤੀ ਅਪਣਾਈ ਗਈ ਹੈ। ਇਸ ਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਆਈਪੀਐੱਸ ਦੇ ਆਦੇਸ਼ਾਂ ਅਤੇ ਹਰਜੀਤ ਸਿੰਘ ਆਈਪੀਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਕਰਦਿਆਂ ਵੱਖ ਵੱਖ ਥਾਣਿਆਂ ਵਿੱਚ 05 ਮੁਕੱਦਮੇ ਦਰਜ ਕਰਕੇ 04 ਵਿਅਕਤੀਆਂ ਨੂੰ ਕਾਬੂ ਕਰਕੇੇ ਉਨ੍ਹਾਂ ਕੋਲੋਂ 30 ਨਸ਼ੀਲੀਆਂ ਗੋਲੀਆਂ ਅਤੇ 600 ਲੀਟਰ ਲਾਹਣ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਹੈ ਕਿ ਥਾਣਾ ਝੁਨੀਰ ਦੀ ਪੁਲਿਸ ਟੀਮ ਨੇ ਗੁਰਮੇਲ ਸਿੰਘ ਵਾਸੀ ਲਖਮੀਰਵਾਲਾ ਕੋਲੋਂ 80 ਲੀਟਰ ਲਾਹਣ ਬਰਾਮਦ ਹੋਣ 'ਤੇ ਮੁਕੱਦਮਾ ਆਬਕਾਰੀ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਭੀਖੀ ਦੀ ਪੁਲਿਸ ਟੀਮ ਨੇ ਕਪੂਰ ਸਿੰਘ ਵਾਸੀ ਕਿਸ਼ਨਗੜ੍ਹ ਫ਼ਰਵਾਹੀਂ ਕੋਲੋਂ 60 ਲੀਟਰ ਲਾਹਣ ਬਰਾਮਦ ਹੋਣ 'ਤੇ ਮੁਕੱਦਮਾ ਆਬਕਾਰੀ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਅਤੇ ਜਸਵਿੰਦਰ ਸਿੰਘ ਉਰਫ਼ ਰਾਜੂ ਪੁੱਤਰ ਗੁਰਤੇਜ ਸਿੰਘ ਵਾਸੀ ਕਿਸ਼ਨਗੜ੍ਹ ਫ਼ਰਵਾਹੀ ਦੇ ਘਰੋਂ 340 ਲੀਟਰ ਲਾਹਣ ਬਰਾਮਦ ਹੋਣ 'ਤੇ ਮੁਕੱਦਮਾ ਆਬਕਾਰੀ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਅਤੇ ਸੀਰੋ ਕੌਰ ਪਤਨੀ ਪਿੱਲਾ ਸਿੰਘ ਵਾਸੀ ਕਿਸ਼ਨਗੜ੍ਹ ਫ਼ਰਵਾਹੀ ਕੋਲੋਂ 120 ਲੀਟਰ ਲਾਹਣ ਬਰਾਮਦ ਹੋਣ 'ਤੇ ਮੁਕੱਦਮਾ ਆਬਕਾਰੀ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਅਤੇ ਸਰਬਜੀਤ ਸਿੰਘ ਉਰਫ਼ ਗਾਂਧੀ ਵਾਸੀ ਬੱਪੀਆਣਾ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਮੁਕੱਦਮਾ ਐਨਡੀਪੀਐਸ. ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।