ਹੈਰੋਇਨ ਤੇ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ
Publish Date: Mon, 19 Jan 2026 05:42 PM (IST)
Updated Date: Tue, 20 Jan 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ’ਚ 4 ਮੁਕਦੱਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ, 60 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਟੀਮ ਨੇ ਹਰਵਿੰਦਰ ਸਿੰਘ ਵਾਸੀ ਖੋਖਰ ਰੋਡ ਮਾਨਸਾ ਕੋਲੋਂ ਗਸ਼ਤ ਦੌਰਾਨ 30 ਪਾਬੰਦੀਸ਼ੁਦਾ ਗੋਲੀਆਂ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ-1 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਇਸੇ ਤਰ੍ਹਾਂ ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਮੇਜਰ ਸਿੰਘ ਵਾਸੀ ਵਾਰਡ-4 ਸਰਦੂਲਗੜ੍ਹ ਕੋਲੋਂ ਗਸ਼ਤ ਦੌਰਾਨ 30 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਇਸ ਦੇ ਇਲਾਵਾ ਥਾਣਾ ਝੁਨੀਰ ’ਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਹਰਪ੍ਰੀਤ ਸਿੰਘ ਵਾਸੀ ਭੰਮੇ ਖੁਰਦ ਕੋਲੋਂ ਗਸ਼ਤ ਦੌਰਾਨ 6 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਟੀਮ ਨੇ ਅਮਨਦੀਪ ਸਿੰਘ ਵਾਸੀ ਚੱਕ ਭਾਈਕੇ ਦਾ ਗਸ਼ਤ ਦੌਰਾਨ ਡੋਪ ਟੈਸਟ ਕਰਵਾਉਣ ਅਤੇ ਡੋਪ ਪਾਜ਼ੇਟਿਵ ਆਉਣ ’ਤੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਦਰ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ।