ਹੈਰੋਇਨ, ਲਾਹਣ, ਅਫ਼ੀਮ ਸਣੇ 3 ਵਿਅਕਤੀ ਕਾਬੂ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ
Publish Date: Fri, 13 Feb 2026 05:21 PM (IST)
Updated Date: Sat, 14 Feb 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ’ਚ 3 ਮੁਕਦੱਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ 7.50 ਗ੍ਰਾਮ ਹੈਰੋਇਨ, 100 ਲੀਟਰ ਲਾਹਣ, 50 ਗ੍ਰਾਮ ਅਫ਼ੀਮ ਸਮੇਤ ਮੋਟਰਸਾਈਕਲ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਵੱਲੋਂ ਜਾਣਕਾਰੀ ਦਿੱਤੀ ਕਿ ਥਾਣਾ ਬੋਹਾ ਦੀ ਪੁਲਿਸ ਟੀਮ ਨੇ ਦੀਦਾਰ ਸਿੰਘ ਵਾਸੀ ਲੱਖੀਵਾਲਾ ਕੋਲੋਂ ਗਸ਼ਤ ਦੌਰਾਨ 07.50 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸੇ ਤਰ੍ਹਾਂ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਟੀਮ ਨੇ ਨਵਦੀਪ ਸਿੰਘ ਵਾਸੀ ਭਾਦੜਾ ਕੋਲੋਂ ਗਸ਼ਤ ਦੌਰਾਨ 100 ਲੀਟਰ ਬਰਾਮਦ ਕਰਕੇ ਮੁਕਦੱਮਾ ਐਕਸਾਇਜ਼ ਐਕਟ ਥਾਣਾ ਸਦਰ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਥਾਣਾ ਜੋਗਾ ਦੀ ਪੁਲਿਸ ਟੀਮ ਨੇ ਮੱਖਣ ਸਿੰਘ ਵਾਸੀ ਬਾਜੇਵਾਲਾ ਕੋਲੋਂ ਗਸ਼ਤ ਦੌਰਾਨ 50 ਗ੍ਰਾਮ ਅਫ਼ੀਮ ਸਮੇਤ ਮੋਟਰਸਾਈਕਲ ਬਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ।