ਹੈਰੋਇਨ, ਨਸ਼ੇ ਦੀਆਂ ਗੋਲੀਆਂ ਤੇ ਦੇਸੀ ਸ਼ਰਾਬ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ
Publish Date: Thu, 19 Mar 2026 06:57 PM (IST)
Updated Date: Thu, 19 Mar 2026 07:01 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਵਿੱਚ 6 ਮੁਕੱਦਮੇ ਦਰਜ ਕਰ ਕੇ 8 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 8 ਗ੍ਰਾਮ ਹੈਰੋਇਨ, 100 ਨਸ਼ੇ ਦੀਆਂ ਗੋਲੀਆਂ, 24 ਬੋਤਲਾਂ ਸ਼ਰਾਬ ਦੇਸੀ ਹਰਿਆਣਾ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਜੌੜਕੀਆਂ ਦੀ ਪੁਲਿਸ ਟੀਮ ਨੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਬਾਜੇਵਾਲਾ ਨੂੰ ਗਸ਼ਤ ਦੌਰਾਨ ਕਾਬੂ ਕਰਕੇ ਡੋਪ ਟੈਸਟ ਕਰਾਉਣ ’ਤੇ ਡੋਪ ਪਾਜ਼ੇਟਿਵ ਆਉਣ ’ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਜੌੜਕੀਆਂ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਵਾਸੀ ਬਹਿਣੀਵਾਲ ਨੂੰ ਗਸ਼ਤ ਦੌਰਾਨ ਕਾਬੂ ਕਰਕੇ ਡੋਪ ਟੈਸਟ ਕਰਵਾਉਣ ’ਤੇ ਡੋਪ ਟੈਸਟ ਪਾਜ਼ੇਟਿਵ ਆਉਣ ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਝੁਨੀਰ ਵਿਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਸੁਖਜੀਤ ਸਿੰਘ ਉਰਫ਼ ਪੋਪਲ ਵਾਸੀ ਫੱਤਾ ਮਾਲੋਕਾ, ਸੁਖਵਿੰਦਰ ਸਿੰਘ ਉਰਫ਼ ਜੱਸੀ ਵਾਸੀ ਜਟਾਣਾ ਖੁਰਦ ਕੋਲੋਂ ਗਸ਼ਤ ਦੌਰਾਨ 8 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਵਿੱਕੀ ਸਿੰਘ ਵਾਸੀ ਵਾਰਡ ਨੰਬਰ. 01 ਪਲਾਟ ਬਸਤੀ ਬੁਢਲਾਡਾ ਕੋਲੋਂ ਗਸ਼ਤ ਦੌਰਾਨ 24 ਬੋਤਲਾਂ ਠੇਕਾ ਸ਼ਰਾਬ ਹਰਿਆਣਾ ਬਰਾਮਦ ਕਰ ਕੇ ਮੁਕੱਦਮਾ ਆਬਕਾਰੀ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਹਰਵਿੰਦਰ ਸਿੰਘ ਉਰਫ਼ ਰਾਜੂ ਵਾਸੀ ਭਾਦੜਾ ਕੋਲੋਂ ਗਸ਼ਤ ਦੌਰਾਨ 100 ਨਸ਼ੇ ਦੀਆਂ ਗੋਲੀਆਂ ਬਰਾਮਦ ਕਰ ਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਜੋਗਾ ਦੀ ਪੁਲਿਸ ਟੀਮ ਨੇ ਜੱਗੀ ਸਿੰਘ ਵਾਸੀ ਵਾਰਡ ਨੰਬਰ. 12 ਜੋਗਾ, ਜਸਪ੍ਰੀਤ ਸਿੰਘ ਵਾਸੀ ਅਲੀਸ਼ੇਰ ਕਲਾਂ ਨੂੰ ਗਸ਼ਤ ਦੌਰਾਨ ਕਾਬੂ ਕਰ ਕੇ ਡੋਪ ਟੈਸਟ ਕਰਵਾਉਣ ’ਤੇ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਜੋਗਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।