9 ਗ੍ਰਾਮ ਹੈਰੋਇਨ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ
Publish Date: Thu, 05 Feb 2026 06:01 PM (IST)
Updated Date: Thu, 05 Feb 2026 06:05 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਵਿੱਚ 3 ਮੁਕਦੱਮੇ ਦਰਜ ਕਰ ਕੇ 3 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਰਦੂਲਗੜ੍ਹ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਨਿੱਕਾ ਸਿੰਘ ਵਾਸੀ ਮਾਨਖੇੜਾ ਕੋਲੋਂ ਗਸ਼ਤ ਦੌਰਾਨ 9 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਗੁਰਪ੍ਰੀਤ ਸਿੰਘ ਵਾਸੀ ਖਿਆਲਾ ਕਲਾਂ ਨੂੰ ਗਸ਼ਤ ਦੌਰਾਨ ਕਾਬੂ ਕਰ ਕੇ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ਤੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਗੁਰਮੀਤ ਸਿੰਘ ਵਾਸੀ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਨੂੰ ਗਸ਼ਤ ਦੌਰਾਨ ਕਾਬੂ ਕਰ ਕੇ ਡੋਪ ਟੈਸਟ ਕਰਵਾਉਣ ’ਤੇ ਡੋਪ ਪਾਜ਼ੇਟਿਵ ਆਉਣ ’ਤੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।