ਨਸ਼ੀਲੇ ਪਦਾਰਥ ਤੇ ਸ਼ਰਾਬ ਦੀਆਂ ਬੋਤਲਾਂ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ
Publish Date: Thu, 22 Jan 2026 06:43 PM (IST)
Updated Date: Thu, 22 Jan 2026 06:45 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਵਿੱਚ 5 ਮੁਕੱਦਮੇ ਦਰਜ ਕਰ ਕੇ 6 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 100 ਗ੍ਰਾਮ ਗਾਂਜਾ, 40 ਨਸ਼ੇ ਦੀਆਂ ਗੋਲੀਆਂ,172 ਬੋਤਲਾ ਸਰਾਬ ਠੇਕਾ ਬਰਾਮਦ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਟੀਮ ਨੇ ਸੋਨੂੰ ਵਾਸੀ ਵਾਰਡ ਨੰਬਰ 7 ਮਾਨਸਾ ਕੋਲੋਂ ਗਸ਼ਤ ਦੌਰਾਨ 40 ਨਸ਼ੇ ਦੀਆਂ ਗੋਲੀਆਂ ਬਰਾਮਦ ਕਰ ਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ-2 ਮਾਨਸਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸੰਗਤਪਾਲ ਸਿੰਘ ਵਾਸੀ ਵਾਰਡ ਨੰਬਰ 9 ਮਾਨਸਾ ਦਾ ਗਸ਼ਤ ਦੌਰਾਨ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ’ਤੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ-2 ਮਾਨਸਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਭੀਖੀ ਦੀ ਪੁਲਿਸ ਟੀਮ ਨੇ ਸੁਖਪਾਲ ਸਿੰਘ ਵਾਸੀ ਮੱਤੀ ਕੋਲੋਂ ਗਸ਼ਤ ਦੌਰਾਨ 160 ਬੋਤਲਾਂ ਸ਼ਰਾਬ ਠੇਕਾ ਪੰਜਾਬ ਬਰਾਮਦ ਕਰ ਕੇ ਮੁਕਦੱਮਾ ਐਕਸਾਈਜ਼ ਐਕਟ ਥਾਣਾ ਭੀਖੀ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸੁਖਚੈਨ ਸਿੰਘ ਵਾਸੀ ਕੋਟੜਾ ਕਲਾਂ, ਰਜਤ ਸਿੰਘ ਵਾਸੀ ਵਾਰਡ ਨੰਬਰ 05 ਭੀਖੀ 12 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰ ਕੇ ਮੁਕਦੱਮਾ ਐਕਸਾਈਜ਼ ਐਕਟ ਥਾਣਾ ਭੀਖੀ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸੇ ਤਰ੍ਹਾਂ ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਗੁਰਪ੍ਰੀਤ ਸਿੰਘ ਵਾਸੀ ਕੁਲਰੀਆਂ ਕੋਲੋਂ ਗਸ਼ਤ ਦੌਰਾਨ 100 ਗ੍ਰਾਮ ਗਾਂਜਾ ਬਰਾਮਦ ਕਰ ਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।