ਹੈਰੋਇਨ, ਪਾਬੰਦੀਸ਼ੁਦਾ ਗੋਲੀਆਂ, ਡਰੱਗ ਮਨੀ ਸਣੇ ਬਾਈਕ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ
Publish Date: Fri, 16 Jan 2026 06:39 PM (IST)
Updated Date: Sat, 17 Jan 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਮਾਨਸਾ : ਸਥਾਨਕ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ’ਚ 4 ਮੁਕਦੱਮੇ ਦਰਜ ਕਰ ਕੇ 5 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾ ਕੋਲੋਂ 12 ਗ੍ਰਾਮ ਹੈਰੋਇਨ, 60 ਨਸ਼ੀਲੀਆਂ ਗੋਲੀਆਂ, 12 ਹਜ਼ਾਰ ਰੁਪਏ ਡਰੱਗ ਮਨੀ ਸਣੇ ਮੋਟਰਸਾਈਕਲ ਐੱਚਆਰ 5 ਐਕਸ 8065 ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਬੋਹਾ ਦੀ ਪੁਲਿਸ ਟੀਮ ਨੇ ਕੁਲਵਿੰਦਰ ਸਿੰਘ ਵਾਸੀ ਰਾਮਪੁਰ ਮੰਡੇਰ ਕੋਲੋਂ ਗਸ਼ਤ ਦੌਰਾਨ 3 ਗ੍ਰਾਮ ਹੈਰੋਇਨ ਸਮੇਤ ਮੋਟਰ ਸਾਇਕੀ ਬਰਾਮਦ ਕਰ ਕੇ ਤੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਥਾਣਾ ਝੁਨੀਰ ਦੀ ਪੁਲਿਸ ਟੀਮ ਨੇ ਗੁਰਵਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਕੋਰਵਾਲਾ ਕੋਲੋਂ ਗਸ਼ਤ ਦੌਰਾਨ 30 ਪਾਬੰਦੀਸ਼ੁਦਾ ਗੋਲੀਆਂ ਸਮੇਤ 12,000 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕਰ ਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ’ਚ ਲਿਆਂਦੀ ਤੇ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਮੇਵਾ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਫੱਤਾ ਮਾਲੋਕਾ, ਜਸਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਜਟਾਣਾ ਕਲਾਂ ਕੋਲੋਂ ਗਸ਼ਤ ਦੌਰਾਨ 9 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਇਸੇ ਤਰ੍ਹਾਂ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਟੀਮ ਨੇ ਕੁਲਦੀਪ ਸਿੰਘ ਵਾਸੀ ਸੇਂਟ ਜੇਵੀਅਰ ਸਕੂਲ ਮਾਨਸਾ ਕੋਲੋਂ ਗਸ਼ਤ ਦੌਰਾਨ 30 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ-2 ਮਾਨਸਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ’ਚ ਲਿਆਂਦੀ।