- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ 'ਯੁੱਧ ਨਸ਼ਿਆ ਵਿਰੁੱਧ' ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ’ਚ 10 ਮੁਕਦੱਮੇ ਦਰਜ ਕਰ ਕੇ 16 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 12 ਗ੍ਰਾਮ ਹੈਰੋਇਨ, 89 ਪਾਬੰਦੀਸ਼ੁਦਾ ਗੋਲੀਆਂ, 120 ਸਿਗਨੇਚਰ ਕੈਪਸੂਲ, 72 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਸਮੇਤ ਮੋਟਰ ਸਾਇਕਲ, 40 ਲੀਟਰ ਲਾਹਣ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਜੌੜਕੀਆਂ ਦੀ ਪੁਲਿਸ ਟੀਮ ਨੇ ਗੁਰਪ੍ਰੀਤ ਸਿੰਘ ਵਾਸੀ ਜੌੜਕੀਆਂ ਦਾ ਗਸ਼ਤ ਦੌਰਾਲ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ਤੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਜੌੜਕੀਆਂ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਥਾਣਾ ਝੁਨੀਰ ਦੀ ਪੁਲਿਸ ਟੀਮ ਨੇ ਗੁਰਦੀਪ ਸਿੰਘ ਵਾਸੀ ਦਾਨੇਵਾਲਾ, ਕਾਕਾ ਸਿੰਘ ਵਾਸੀ ਖਿਆਲੀ ਚਹਿਲਾਂਵਾਲੀ ਕੋਲੋਂ ਗਸ਼ਤ ਦੌਰਾਨ 72 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਸਮੇਤ ਮੋਟਰ ਸਾਈਕਲ ਬ੍ਰਾਮਦ ਕਰਕੇ ਮੁਕਦੱਮਾ ਐਕਸਾਈਜ਼ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।
ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਟੀਮ ਨੇ ਲਾਲੀ ਸਿੰਘ ਵਾਸੀ ਵਾਰਡ-26 ਮਾਨਸਾ, ਵੰਸ਼ ਕੁਮਾਰ ਵਾਸੀ ਵਾਰਡ ਨੰਬਰ. 15 ਮਾਨਸਾ,ਕਰਨ ਵਾਸੀ ਵਾਰਡ ਨੰਬਰ. 19 ਮਾਨਸਾ, ਸਹਿਬਰ ਵਾਸੀ ਭੈਣੀਬਾਘਾ ਦਾ ਗਸ਼ਤ ਦੌਰਾਨ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ਤੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ-2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।
ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਗੁਲਜ਼ਾਰ ਸਿੰਘ ਵਾਸੀ ਦੂਲੋਵਾਲਾ ਕੋਲੋਂ ਗਸ਼ਤ ਦੌਰਾਨ 6 ਗ੍ਰਾਮ ਹੈਰੋਇਨ ਮੁਕਦੱਮਾ ਐਨਡੀਪੀ ਐਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ।
ਥਾਣਾ ਸਦਰ ਬੁਢਲਾਡਾ ਦੀ ਪੁਲਿਸ ਟੀਮ ਨੇ ਸਤਨਾਮ ਸਿੰਘ ਵਾਸੀ ਕਣਕਵਾਲਾ ਚਹਿਲਾਂ ਕੋਲੋਂ ਗਸ਼ਤ ਦੌਰਾਨ 20 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਸਦਰ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।
ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਜਗਸੀਰ ਸਿੰਘ ਵਾਸੀ ਖੁਡਾਲ ਕਲਾਂ ਕੋਲੋਂ ਗਸ਼ਤ ਦੌਰਾਨ 120 ਸਿਗਨੇਚਰ ਕੈਪਸੂਲ ਮੁਕਦੱਮਾ ਬੀਐਨਐਸ ਥਾਣਾ ਬਰੇਟਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ।
ਥਾਣਾ ਜੋਗਾ ਦੀ ਪੁਲਿਸ ਟੀਮ ਨੇ ਬਿੰਦਰ ਸਿੰਘ ਵਾਸੀ ਰੜ੍ਹ ਕੋਲੋਂ ਗਸ਼ਤ ਦੌਰਾਨ 40 ਲੀਟਰ ਲਾਹਣ ਬ੍ਰਾਮਦ ਕਰਕੇ ਮੁਕਦੱਮਾ ਐਕਸਾਇਜ਼ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ ਤੇ ਥਾਣਾ ਦੀ ਪੁਲਿਸ ਟੀਮ ਨੇ ਪਰਮਜੀਤ ਸਿੰਘ ਵਾਸੀ ਉੱਭਾ ਕੋਲੋਂ ਗਸ਼ਤ ਦੌਰਾਨ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਐਨ.ਡੀ.ਪੀ.ਐਸ ਐਕਟ ਥਾਣਾ ਜੋਗਾ ਤਹਿਤ ਦਰਜ ਕਰ ਕੇ ਤਫਤੀਸ ਅਮਲ ’ਚ ਲਿਆਦੀ।
ਇਸੇ ਤਰ੍ਹਾਂ ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਜਗਤਾਰ ਸਿੰਘ ਵਾਸੀ ਸਰਦੂਲਗੜ੍ਹ, ਪਰਮਜੀਤ ਸਿੰਘ ਵਾਸੀ ਲੋਹਗੜ੍ਹ ਕੋਲੋਂ ਗਸ਼ਤ ਦੌਰਾਨ 29 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ’ਚ ਲਿਆਂਦੀ।
ਥਾਣਾ ਸਿਟੀ 1 ਮਾਨਸਾ ’ਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਸਮਦੀਪ ਸਿੰਘ ਸੀ ਲਹਿਰੀ ਹਾਲ ਸੀਗੋਂ (ਬਠਿੰਡਾ), ਇਮਰਾਨ ਖਾਨ ਵਾਸੀ ਬਾਜੇਵਾਲਾ ਕੋਲੋਂ ਗਸ਼ਤ ਦੌਰਾਨ 06 ਗ੍ਰਾਮ ਹੈਰੋਇਨ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਸਿਟੀ 1 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।