ਹੈਰੋਇਨ ਤੇ ਨਾਜਾਇਜ਼ ਸ਼ਰਾਬ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ
Publish Date: Thu, 29 Jan 2026 06:16 PM (IST)
Updated Date: Thu, 29 Jan 2026 06:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਵਿੱਚ 03 ਮੁਕੱਦਮੇ ਦਰਜ ਕਰ ਕੇ 3 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 13.50 ਗ੍ਰਾਮ ਹੈਰੋਇਨ, 09 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਿਟੀ 1 ਮਾਨਸਾ ਦੀ ਪੁਲਿਸ ਟੀਮ ਨੇ ਅਕਾਸ਼ਦੀਪ ਸਿੰਘ ਵਾਸੀ ਵਾਰਡ ਨੰਬਰ. 17 ਮਾਨਸਾ ਹਾਲ ਵਾਰਡ ਨੰਬਰ 26 ਮਾਨਸਾ ਕੋਲੋਂ ਗਸ਼ਤ ਦੌਰਾਨ 09 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰ ਕੇ ਮੁਕਦੱਮਾ ਐਕਸਾਈਜ਼ ਐਕਟ ਥਾਣਾ ਸਿਟੀ-1 ਮਾਨਸਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸੇ ਤਰ੍ਹਾਂ ਥਾਣਾ ਭੀਖੀ ਦੀ ਪੁਲਿਸ ਟੀਮ ਨੇ ਅਮਰੀਕ ਸਿੰਘ ਵਾਸੀ ਵਾਰਡ ਨੰਬਰ. 02 ਭੀਖੀ ਕੋਲੋਂ ਗਸ਼ਤ ਦੌਰਾਨ 05 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਭੀਖੀ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਝੁਨੀਰ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਗਗਨਦੀਪ ਸਿੰਘ ਵਾਸੀ ਦਾਨੇਵਾਲਾ ਕੋਲੋਂ ਗਸ਼ਤ ਦੌਰਾਨ 08.50 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।