ਹੈਰੋਇਨ, ਲਾਹਣ ਤੇ ਨਸ਼ੀਲੇ ਪਦਾਰਥ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ
Publish Date: Thu, 12 Feb 2026 06:53 PM (IST)
Updated Date: Thu, 12 Feb 2026 06:56 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਵਿੱਚ 16 ਮੁਕਦੱਮੇ ਦਰਜ ਕਰ ਕੇ 23 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 19 ਗ੍ਰਾਮ ਹੈਰੋਇਨ, 300 ਲੀਟਰ ਲਾਹਣ, 300 ਕੈਪਸੂਲ ਸਿਗਨੇਚਰ, 18 ਬੋਤਲਾਂ ਸ਼ਰਾਬ ਬਰਾਮਦ ਕੀਤੇ ਹਨ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਜੌੜਕੀਆਂ ਦੀ ਪੁਲਿਸ ਟੀਮ ਨੇ ਜਗਸੀਰ ਸਿੰਘ ਵਾਸੀ ਟਾਡੀਆਂ ਨੂੰ ਗਸ਼ਤ ਦੌਰਾਨ ਕਾਬੂ ਕਰ ਕੇ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ਤੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਜੋੜਕੀਆਂ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਬੋਹਾ ਦੀ ਪੁਲਿਸ ਟੀਮ ਨੇ ਕੁਲਦੀਪ ਸਿੰਘ ਵਾਸੀ ਗਾਮੀਵਾਲਾ ਨੂੰ ਗਸ਼ਤ ਦੌਰਾਨ ਕਾਬੂ ਕਰ ਕੇ ਡੋਪ ਟੈਸਟ ਕਰਵਾਉਣ ’ਤੇ ਡੋਪ ਪਾਜ਼ੇਟਿਵ ਆਉਣ ’ਤੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਬੋਹਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸੇ ਤਰ੍ਹਾਂ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਸੈਂਟੀ ਵਾਸੀ ਵਾਰਡ ਨੰਬਰ 11 ਬੁਢਲਾਡਾ ਕੋਲੋਂ ਗਸ਼ਤ ਦੌਰਾਨ 07 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸ ਤੋਂ ਇਲਾਵਾ ਥਾਣਾ ਝੁਨੀਰ ਦੀ ਪੁਲਿਸ ਟੀਮ ਨੇ ਇੰਦਰਜੀਤ ਸਿੰਘ ਵਾਸੀ ਝੁਨੀਰ, ਬਲਕਾਰ ਸਿੰਘ ਵਾਸੀ ਦਲੇਲਵਾਲਾ ਕੋਲੋਂ ਗਸ਼ਤ ਦੌਰਾਨ 06 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਭੀਖੀ ਦੀ ਪੁਲਿਸ ਟੀਮ ਨੇ ਪੀਲਾ ਸਿੰਘ ਵਾਸੀ ਕਿਸ਼ਨਗੜ੍ਹ ਫ਼ਰਵਾਹੀ ਗਸ਼ਤ ਦੌਰਾਨ 200 ਲੀਟਰ ਲਾਹਣ ਬਰਾਮਦ ਕਰ ਕੇ ਮੁਕਦੱਮਾ ਐਕਸਾਈਜ਼ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਵਿੱਕੀ ਸਿੰਘ ਵਾਸੀ ਖੀਵਾ ਖੁਰਦ ਕੋਲੋਂ ਗਸ਼ਤ ਦੌਰਾਨ 75 ਸਿਗਨੇਚਰ ਕੈਪਸੂਲ ਬਰਾਮਦ ਕਰ ਕੇ ਮੁਕਦੱਮਾ ਬੀਐੱਨਐੱਸ ਥਾਣਾ ਭੀਖੀ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਰਮਨਦੀਪ ਸ਼ਰਮਾ, ਜਗਤਾਰ ਸਿੰਘ ਵਾਸੀ ਭੀਖੀ ਨੂੰ ਗਸ਼ਤ ਦੌਰਾਨ ਕਾਬੂ ਕਰ ਡੋਪ ਟੈਸਟ ਕਰਵਾਉਣ ’ਤੇ ਡੋਪ ਪਾਜ਼ੇਟਿਵ ਆਉਣ ’ਤੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਭੀਖੀ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਅਕਾਸ਼ਦੀਪ ਸਿੰਘ ਵਾਸੀ ਆਹਲੂਪੁਰ ਨੂੰ ਗਸ਼ਤ ਦੌਰਾਨ ਕਾਬੂ ਕਰ ਕੇ ਡੋਪ ਟੈਸਟ ਕਰਵਾਉਣ ’ਤੇ ਡੋਪ ਪਾਜ਼ੇਟਿਵ ਆਉਣ ’ਤੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸੰਤੋਖ ਸਿੰਘ ਵਾਸੀ ਸੰਘਾ ਕੋਲੋਂ ਗਸ਼ਤ ਦੌਰਾਨ 09 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰ ਕੇ ਮੁਕਦੱਮਾ ਐਕਸਾਈਜ਼ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਗੋਪੀ ਰਾਮ, ਸੰਦੀਪ ਵਾਸੀ ਵਾਰਡ ਨੰਬਰ. 03 ਸਰਦੂਲਗੜ੍ਹ ਪਾਸੋ ਗਸ਼ਤ ਦੌਰਾਨ 90 ਸਿਗਨੇਚਰ ਕੈਪਸੂਲ ਬਰਾਮਦ ਕਰ ਕੇ ਮੁਕਦੱਮਾ ਬੀਐੱਨਐੱਸ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਗੁਰਪਾਸ ਸਿੰਘ ਵਾਸੀ ਤਾਮਕੋਟ ਕੋਲੋਂ ਗਸ਼ਤ ਦੌਰਾਨ 100 ਲੀਟਰ ਲਾਹਣ ਬਰਾਮਦ ਕਰ ਕੇ ਮੁਕਦੱਮਾ ਐਕਸਾਈਜ਼ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸੁਖਮਨ ਸਿੰਘ ਵਾਸੀ ਕੱਲੋ ਕੋਲੋਂ ਗਸ਼ਤ ਦੌਰਾਨ 45 ਸਿਗਨੇਚਰ ਕੈਪਸੂਲ ਬਰਾਮਦ ਕਰ ਕੇ ਮੁਕਦੱਮਾ ਬੀਐੱਨਐੱਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਜਗਤਾਰ ਸਿੰਘ ਵਾਸੀ ਦੂਲੋਵਾਲ ਕੋਲੋਂ ਗਸ਼ਤ ਦੌਰਾਨ 06 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤ਼ਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਟੀਮ ਨੇ ਦਰਸ਼ਨ ਸਿੰਘ ਵਾਸੀ ਕੋਟ ਦਾ ਟਿੱਬਾ ਮਾਨਸਾ ਕੋਲੋਂ ਗਸ਼ਤ ਦੌਰਾਨ 09 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕਰ ਕੇ ਐਕਸਾਈਜ਼ ਐਕਟ ਥਾਣਾ ਸਿਟੀ-2 ਮਾਨਸਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਰਾਂਝਾ, ਬਿੰਦਰ, ਜਸਪਾਲ ਰਾਮ ਵਾਸੀ ਭੱਠਾ ਬਸਤੀ ਮਾਨਸਾ ਕੋਲੋਂ ਗਸ਼ਤ ਦੌਰਾਨ 90 ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮੁਕਦੱਮਾ ਬੀਐੱਨਐੱਸ ਥਾਣਾ ਸਿਟੀ-2 ਮਾਨਸਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਵਿੱਕੀ ਸਿੰਘ, ਅਮਨਦੀਪ ਸਿੰਘ ਵਾਸੀ ਕੋਟ ਦਾ ਟਿੱਬਾ ਮਾਨਸਾ, ਮਨਦੀਪ ਸਿੰਘ ਵਾਸੀ ਜਵਾਹਰਕੇ ਚੁੰਗੀ ਮਾਨਸਾ ਨੂੰ ਗਸ਼ਤ ਦੌਰਾਨ ਕਾਬੂ ਕਰ ਕੇ ਡੋਪ ਟੈਸਟ ਕਰਵਾਉਣ ’ਤੇ ਡੋਪ ਪਾਜ਼ੇਟਿਵ ਆਉਣ ’ਤੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ-2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।