- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ. ਸੀਨੀਅਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਖ਼ਤ ਨੀਤੀ ਅਪਣਾਈ ਗਈ ਹੈ। ਇਸ ਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਆਈਪੀਐੱਸ ਦੇ ਆਦੇਸ਼ਾਂ ਅਤੇ ਹਰਜੀਤ ਸਿੰਘ ਆਈਪੀਐੱਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆ ਵਿੱਚ 06 ਮੁਕੱਦਮੇ ਦਰਜ ਕਰਦਿਆਂ 08 ਵਿਅਕਤੀਆਂ ਨੂੰ ਕਾਬੂ ਕਰਕੇੇ ਉਨ੍ਹਾਂ ਪਾਸੋ 19 ਗ੍ਰਾਮ ਹੈਰੋਇਨ, 40 ਨਸ਼ੀਲੀਆਂ ਗੋਲੀਆਂ, 225 ਸਿਗਨੇਚਰ ਕੈਪਸੂਲ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਥਾਣਾ ਸਿਟੀ - 2 ਮਾਨਸਾ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਹਰਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਰਾਮਦਿੱਤੇਵਾਲਾ ਕੋਲੋਂ ਗਸ਼ਤ ਦੌਰਾਨ 12 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਨੰਬਰ. 54 ਮਿਤੀ 05.03.26 ਅ/ਧ 21 ਐੱਨਡੀਪੀਐੱਸ ਐਕਟ ਥਾਣਾ ਸਿਟੀ-2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ। ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਗਮਦੂਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਖਿਆਲਾ ਕਲਾਂ ਪਾਸੋਂ ਗਸ਼ਤ ਦੌਰਾਨ 120 ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮੁਕੱਦਮਾ ਨੰਬਰ 74 ਮਿਤੀ 05.03.26 ਅ/ਧ 223 ਬੀ.ਐਨ.ਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਦੀ। ਥਾਣਾ ਸਿਟੀ ਬੁਢਲਾਡਾ ਵਿੱਚ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਮਨੀ ਰਾਮ ਪੁੱਤਰ ਪੱਪੂ ਰਾਮ ਵਾਸੀ ਵਾਰਡ ਨੰਬਰ 11 ਬੁਢਲਾਡਾ ਪਾਸੋਂ ਗਸ਼ਤ ਦੌਰਾਨ 07 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਨੰਬਰ 39 ਮਿਤੀ 05.03.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ। ਥਾਣਾ ਭੀਖੀ ਦੀ ਪੁਲਿਸ ਟੀਮ ਨੇ ਜਸਵਿੰਦਰ ਕਿਰਨ ਪਤਨੀ ਸੰਦੀਪ ਸਿੰਘ ਵਾਸੀ ਮਲਕਪੁਰ ਖਿਆਲਾ ਪਾਸੋ ਗਸ਼ਤ ਦੌਰਾਨ 105 ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮੁਕੱਦਮਾ ਨੰਬਰ 57 ਮਿਤੀ 05.03.26 ਅ/ਧ 223 ਬੀ.ਐਨ.ਐਸ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ । ਥਾਣਾ ਬੋਹਾ ਦੀ ਪੁਲਿਸ ਟੀਮ ਨੇ ਗੁਰਜੰਟ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਵਾਰਡ ਨੰਬਰ 08 ਬੋਹਾ, ਰੇਸਮ ਸਿੰਘ ਪੁੱਤਰ ਪੁੱਤਰ ਸੁਰਿੰਦਰ ਸਿੰਘ ਵਾਸੀ ਵਾਰਡ ਨੰਬਰ 02 ਬੋਹਾ, ਮਨਪ੍ਰੀਤ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਫਤਿਹਪੁਰ ਪਾਸੋਂ ਗਸ਼ਤ ਦੌਰਾਨ 20 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 40 ਮਿਤੀ 05.03.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ। ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਹਰਮਨ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਕੌੜੀਵਾੜਾ ਹਾਲ ਸਰਦੂਲਗੜ੍ਹ ਪਾਸੋ ਗਸ਼ਤ ਦੌਰਾਨ 20 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਨੰਬਰ. 54 ਮਿਤੀ 05.03.26 ਅ/ਧ 22 ਐਨਡੀਪੀਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।