- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਖ਼ਤ ਨੀਤੀ ਅਪਣਾਈ ਗਈ ਹੈ। ਇਸ ਦੀ ਲੜੀ ਵਿਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਆਈਪੀਐੱਸ ਦੇ ਹੁਕਮਾਂ ’ਤੇ ਹਰਜੀਤ ਸਿੰਘ ਆਈਪੀਐੱਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਵਿੱਚ 8 ਮੁਕੱਦਮੇ ਦਰਜ ਕਰਕੇ 10 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾ ਕੋਲੋਂ 27.50 ਗ੍ਰਾਮ ਹੈਰੋਇਨ, 100 ਪਾਬੰਦੀਸ਼ੁਦਾ ਗੋਲੀਆਂ ਸਮੇਤ ਮੋਟਰ ਸਾਇਕਲ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਜਸਪਾਲ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਕੁਲਾਣਾ ਕੋਲੋਂ ਗਸ਼ਤ ਦੌਰਾਨ 30 ਪਾਬੰਦੀਸ਼ੁਦਾ ਗੋਲੀਆਂ ਸਮੇਤ ਮੋਟਰ ਸਾਈਕਲ ਬ੍ਰਾਮਦ ਕਰਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਹੈ।
ਥਾਣਾ ਸਦਰ ਬੁਢਲਾਡਾ ਦੀ ਪੁਲਿਸ ਟੀਮ ਨੇ ਦੀਪਕ ਸਿੰਘ, ਕੁਲਦੀਪ ਸਿੰਘ ਵਾਸੀ ਬੱਛੋਆਣਾ ਨੂੰ ਗਸ਼ਤ ਦੌਰਾਨ ਕਾਬੂ ਕਰਕੇ ਡੋਪ ਟੈਸਟ ਕਰਵਾਉਣ 'ਤੇ ਡੋਪ ਪਾਜ਼ੇਟਿਵ ਆਉਣ 'ਤੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਸਦਰ ਬੁਢਲਾਡਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਹੈ। ਥਾਣਾ ਸਿਟੀ-2 ਮਾਨਸਾ ਵਿੱਚ ਸੀਆਈਏ ਦੀ ਪੁਲਿਸ ਟੀਮ ਨੇ ਬੰਟੀ ਵਾਸੀ ਵਾਰਡ-12 ਮਾਨਸਾ ਕੋਲੋਂ ਗਸ਼ਤ ਦੌਰਾਨ 7.50 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ-2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ। ਥਾਣਾ ਭੀਖੀ ਦੀ ਪੁਲਿਸ ਟੀਮ ਨੇ ਭੁਪਿੰਦਰ ਸਿੰਘ, ਕਸ਼ਮੀਰ ਸਿੰਘ ਵਾਸੀ ਅਲੀਸ਼ੇਰ ਖੁਰਦ ਕੋਲੋਂ ਗਸ਼ਤ ਦੌਰਾਨ 8 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਐੱਨਨਡੀਪੀਐੱਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਲਾਡੀ ਸਿੰਘ ਵਾਸੀ ਵਾਰਡ-2 ਭੀਖੀ ਕੋਲੋਂ ਗਸ਼ਤ ਦੌਰਾਨ 5.50 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਐੱਨਡੀਪੀਐਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਸਨੀ ਸਿੰਘ ਵਾਸੀ ਵਾਡਰ-5 ਸਰਦੂਲਗੜ੍ਹ ਕੋਲੋਂ ਗਸ਼ਤ ਦੌਰਾਨ 20 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰ ਕੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ। ਥਾਣਾ ਝੁਨੀਰ ਦੀ ਪੁਲਿਸ ਟੀਮ ਨੇ ਜਗਸੀਰ ਸਿੰਘ ਵਾਸੀ ਖਿਆਲੀ ਚਹਿਲਾਂਵਾਲੀ ਕੋਲੋਂ ਗਸ਼ਤ ਦੌਰਾਨ 50 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰ ਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਅਮਿਤ ਜਨਕ ਵਾਸੀ ਵਾਰਡ-3 ਬੁਢਲਾਡਾ ਕੋਲੋਂ ਗਸ਼ਤ ਦੌਰਾਨ 6.50 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ।