ਹੈਰੋਇਨ, 1,11,800/- ਰੁਪਏ ਡਰੱਗ ਮਨੀ ਤੇ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ
Publish Date: Mon, 02 Feb 2026 06:03 PM (IST)
Updated Date: Tue, 03 Feb 2026 04:08 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਵਿਚ 6 ਮੁਕਦੱਮੇ ਦਰਜ ਕਰਕੇ 08 ਵਿਅਕਤੀ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 27.50 ਗ੍ਰਾਮ ਹੈਰੋਇਨ ਸਮੇਤ 1,11,800/- ਰੁਪਏ ਡਰੱਗ ਮਨੀ, 70 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਥਾਣਾ ਸਦਰ ਮਾਨਸਾ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਰਫੂ ਸਿੰਘ ਵਾਸੀ ਰਮਦਿੱਤੇਵਾਲਾ ਕੋਲੋਂ ਗਸ਼ਤ ਦੌਰਾਨ 50 ਪਾਬੰਦੀਸ਼ੁਦਾ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ।
ਥਾਣਾ ਜੋਗਾ ਵਿਖੇ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਸਰਬਜੀਤ ਕੌਰ ਵਾਸੀ ਜੋਗਾ ਕੋਲੋਂ ਗਸ਼ਤ ਦੌਰਾਨ 7 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਜੋਗਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਿਟੀ ਬੁਢਲਾਡਾ ਵਿਖੇ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਸਲੀਮ, ਅਜੈ ਕੁਮਾਰ ਵਾਸੀ ਵਾਰਡ-11 ਬੁਢਲਾਡਾ ਕੋਲੋਂ ਗਸ਼ਤ ਦੌਰਾਨ 07 ਗ੍ਰਾਮ ਹੈਰੋਇਨ ਸਮੇਤ 1,11,800/ਰੂਪੈ ਡਰੱਗ ਮਨੀ ਬਰਾਮਦ ਕਰ ਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ।
ਥਾਣਾ ਝੁਨੀਰ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਸੋਨੀ ਸਿੰਘ ਵਾਸੀ ਭੰਮੇ ਕਲਾਂ ਕੋਲੋਂ ਗਸ਼ਤ ਦੌਰਾਨ 7 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਤੇ ਥਾਣਾ ਦੀ ਪੁਲਿਸ ਟੀਮ ਨੇ ਮਨਪ੍ਰੀਤ ਸਿੰਘ ਵਾਸੀ ਭੰਮੇ ਕਲਾਂ ਕੋਲੋਂ ਗਸ਼ਤ ਦੌਰਾਨ 20 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।
ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਛਿੰਦਾ ਸਿੰਘ ਵਾਸੀ ਵਾਰਡ-9 ਸਰਦੂਲਗੜ੍ਹ, ਕੁਲਦੀਪ ਕੌਰ ਵਾਸੀ ਸੰਘਾ ਕੋਲੋਂ ਗਸ਼ਤ ਦੌਰਾਨ 06.50 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।